ਬਿਜਲੀ ਮੁਲਾਜ਼ਮਾਂ ਨੇ ਕੀਤਾ ਕੇਂਦਰੀ ਫੈਡਰੇਸ਼ਨਾਂ ਦੀ ਹੜਤਾਲ ਚ ਸ਼ਾਮਲ ਹੋਣ ਦਾ ਐਲਾਨ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼),ਰਿਪੋਰਟ-ਜਤਿੰਦਰ ਪ੍ਰਿੰਸ। ਟੈਕਨੀਕਲ ਸਰਵਿਸਜ਼ ਯੂਨੀਅਨ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਤੇ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਮੁਲਾਜ਼ਮ-ਮਜ਼ਦੂਰ ਅਤੇ ਕਿਸਾਨ ਮਾਰੂ ਨੀਤੀਆਂ ਖਿਲਾਫ਼ ਕੇਂਦਰੀ ਫੈਡਰੇਸ਼ਨਾਂ ਦੇ ਸੱਦੇ ਤੇ ਕੀਤੀ ਜਾ ਰਹੀ 8-9 ਜਨਵਰੀ ਦੀ ਹੜਤਾਲ ਵਿੱਚ ਭਰਵੀਂ ਸ਼ਮੂਲੀਅਤ ਦਾ ਐਲਾਨ ਕੀਤਾ ਹੈ।

Advertisements

ਇਸ ਸਬੰਧੀ ਟੀ.ਐਸ.ਯੂ. ਦੇ ਸੂਬਾ ਜਨਰਲ ਸਕੱਤਰ ਜੈਲ ਸਿੰਘ, ਜ਼ੋਨ ਪ੍ਰਧਾਨ ਪ੍ਰਵੇਸ਼ ਕੁਮਾਰ ਵਰਮਾ, ਸਰਕਲ ਪ੍ਰਧਾਨ ਲਖਵਿੰਦਰ ਸਿੰਘ, ਸਕੱਤਰ ਵਿਜੇ ਕੁਮਾਰ ਨੇ ਕਿਹਾ ਕਿ ਦੇਸ਼ ਅੰਦਰ ਸਮੁੱਚੇ ਬਿਜਲੀ ਬੋਰਡ ਤੋੜੇ ਜਾ ਰਹੇ ਹਨ ਅਤੇ ਬਿਜਲੀ ਸੋਧ ਬਿੱਲ ਪਾਸ ਕੀਤੇ ਜਾਣ ਦੇ ਖਿਲਾਫ਼ ਮੁਲਾਜ਼ਮਾਂ ਚ ਰੋਸ ਪਾਇਆ ਜਾ ਰਿਹਾ ਹੈ। ਸਰਕਾਰ ਵਲੋਂ ਬਿਜਲੀ ਬੋਰਡ ਨੂੰ ਤੋੜਨ ਮੌਕੇ ਕੀਤੇ ਸਮਝੌਤਿਆਂ ਅਤੇ ਜੁਆਇੰਟ ਫੋਰਮ ਨਾਲ ਕੀਤੇ ਸਮਝੌਤਿਆਂ ਦੌਰਾਨ ਮੰਨੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਵਿਭਾਗ ਵਿੱਚ ਖਾਲੀ ਪਈਆਂ ਅਸਾਮੀਆਂ ਭਰਨ, ਕੱਚੇ ਮੁਲਾਜ਼ਮ ਪੱਕੇ ਕਰਨ, ਠੇਕੇ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਉਜ਼ਰਤਾ ਵਧਾਉਣ ਅਤੇ ਪੁਰਾਣੀ ਪੈਨਸ਼ਨ ਬਹਾਲੀ ਵਰਗੀਆਂ ਅਹਿਮ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ 8-9 ਜਨਵਰੀ ਦੀ ਹੜਤਾਲ ਉਪਰੰਤ 10 ਜਨਵਰੀ ਤੋਂ 25 ਜਨਵਰੀ ਤੱਕ ਵਿਭਾਗੀ ਮੁਲਾਜ਼ਮ ਵਰਕ ਟੂ ਰੂਲ ਲਾਗੂ ਕਰਨਗੇ ਅਤੇ ਇਸ ਉਪਰੰਤ ਵੀ ਜੇਕਰ ਸਰਕਾਰ ਦਾ ਰਵੱਈਆ ਨਾ ਬਦਲਿਆ ਤਾਂ ਤਿੱਖਾ ਸੰਘਰਸ਼ ਸ਼ੂਰੁ ਕਰ ਦਿੱਤਾ ਜਾਵੇਗਾ। 

LEAVE A REPLY

Please enter your comment!
Please enter your name here