40 ਵਿਦਿਆਰਥਣਾਂ ਨੇ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਦਾ ਕੀਤਾ ਦੌਰਾ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਜ਼ਿਲਾ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਜਸਵੰਤ ਰਾਏ ਨੇ ਦੱਸਿਆ ਕਿ ਅਤਿ ਆਧੁਨਿਕ ਸੁਵਿਧਾਵਾਂ ਨਾਲ ਲੈਸ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਫ਼ਤਰ ਰੋਜ਼ਗਾਰ ਪ੍ਰਾਪਤੀ ‘ਚ ਸਹਾਇਤਾ ਤੋਂ ਇਲਾਵਾ ਕੈਰੀਅਰ ਗਾਈਡੈਂਸ, ਕਾਊਂਸਲਿੰਗ, ਹੁਨਰ ਵਿਕਾਸ ਆਦਿ ਬਾਰੇ ਵੀ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ।

Advertisements

ਉਹਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੇ ਨਿਰਦੇਸ਼ਾਂ ਅਤੇ ‘ਘਰ-ਘਰ ਰੋਜ਼ਗਾਰ ਯੋਜਨਾ’ ਤਹਿਤ 40 ਵਿਦਿਆਰਥੀਆਂ ਨੂੰ ਹਰ ਰੋਜ਼ ਇਸ ਦਫ਼ਤਰ ਦਾ ਦੌਰਾ ਕਰਵਾਇਆ ਜਾਂਦਾ ਹੈ, ਤਾਂ ਜੋ ਉਹਨਾਂ ਦੀ ਜਾਣਕਾਰੀ ਵਿੱਚ ਵਾਧਾ ਕਰਕੇ ਉਹਨਾਂ ਨੂੰ ਕੈਰੀਅਰ ਗਾਈਡੈਂਸ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਉਹਨਾਂ ਦੱਸਿਆ ਕਿ ਇਸ ਦਫ਼ਤਰ ਦੇ ਖੁੱਲਣ ਨਾਲ ਨੌਜਵਾਨਾਂ ਨੂੰ ਯੋਗ ਅਗਵਾਈ ਮਿਲ ਰਹੀ ਹੈ। ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੇਂਡਰੀ ਸਕੂਲ (ਲੜਕੀਆਂ) ਰੇਲਵੇ ਮੰਡੀ ਦੇ ਕਾਮਰਸ ਗਰੁੱਪ ਨਾਲ ਸਬੰਧਤ 40 ਵਿਦਿਆਰਥਣਾਂ ਵਲੋਂ ਰੋਜ਼ਗਾਰ ਬਿਉਰੋ ਦਫ਼ਤਰ ਦਾ ਦੌਰਾ ਕੀਤਾ ਗਿਆ।

ਇਸ ਦੌਰਾਨ ਉਹਨਾਂ ਨੂੰ ਕੈਰੀਅਰ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ। ਵਿਦਿਆਰਥਣਾਂ ਨੂੰ ਜ਼ਿਲਾ ਗਾਈਡੈਂਸ ਕਾਊਂਸਲਰ ਬੇਅੰਤ ਸਿੰਘ ਨੇ 12ਵੀਂ ਤੋਂ ਬਾਅਦ ਅੱਗੇ ਕੀ ਕੀਤਾ ਜਾ ਸਕਦਾ ਹੈ, ਸਬੰਧੀ ਜਾਣਕਾਰੀ ਦਿੱਤੀ ਅਤੇ ਵਿਦਿਆਰਥਣਾਂ ਨੂੰ ਉਤਸ਼ਾਹਿਤ ਕੀਤਾ। ਇਸ ਦੌਰਾਨ ਵਿਦਿਆਰਥਣਾਂ ਨਾਲ ਉਹਨਾਂ ਦੀ ਅਧਿਆਪਕਾ ਕੁਲਵਿੰਦਰ ਕੌਰ ਅਤੇ ਵੰਦਨਾ ਬਾਹਰੀ ਵੀ ਮੌਜੂਦ ਸਨ। 

LEAVE A REPLY

Please enter your comment!
Please enter your name here