ਸਫ਼ਲ ਸਿੱਧ ਹੋ ਰਹੀ ਹੈ ‘ਡੈਪੋ’ ਤੇ ‘ਬਡੀ’ ਮੁਹਿੰਮ: ਅਮਰਪ੍ਰੀਤ ਸੰਧੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਐਸ.ਡੀ.ਐਮ. ਹੁਸ਼ਿਆਰਪੁਰ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਮਿਸ਼ਨ ਤੰਦਰੁਸਤ ਪੰਜਾਬ’, ‘ਡੈਪੋ’ ਅਤੇ ‘ਬਡੀ’ ਮੁਹਿੰਮ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਸਹਾਈ ਸਿੱਧ ਹੋ ਰਹੀ ਹੈ। ਉਹ ਸਿਵਲ ਹਸਪਤਾਲ ਚੱਬੇਵਾਲ ਵਿਖੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕਰ ਰਹੇ ਸਨ। ਇਸ ਮੌਕੇ ਉਹਨਾਂ ਮੌਜੂਦ ਡਾਕਟਰ ਅਤੇ ਸਟਾਫ਼ ਨਾਲ ਗੱਲਬਾਤ ਕਰਦਿਆਂ ਮਰੀਜ਼ਾਂ ਦੀ ਰਜਿਸਟਰੇਸ਼ਨ ਅਤੇ ਨਸ਼ਿਆਂ ਦੀ ਰੋਕਥਾਮ ਲਈ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਦਾ ਜਾਇਜ਼ਾ ਲਿਆ।

Advertisements

ਅਮਰਪ੍ਰੀਤ ਕੌਰ ਸੰਧੂ ਨੇ ਨਿਰਦੇਸ਼ ਦਿੰਦਿਆਂ ਕਿਹਾ ਕਿ ਨਸ਼ਾ ਛੱਡਣ ਵਾਲੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਾ ਆਉਣ ਦਿੱਤੀ ਜਾਵੇ ਅਤੇ ਉਹਨਾਂ ਦਾ ਇਲਾਜ ਸੁਚਾਰੂ ਢੰਗ ਨਾਲ ਕੀਤਾ ਜਾਵੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਨਸ਼ਿਆਂ ਖਿਲਾਫ਼ ‘ਡੈਪੋ’ ਮਹਿੰਮ ਵਿੱਢੀ ਗਈ ਹੈ, ਉਥੇ ‘ਬਡੀ’ ਅਤੇ ‘ਮਿਸ਼ਨ ਤੰਦਰੁਸਤ ਪੰਜਾਬ’ ਸਮਾਜ ਨੂੰ ਸਿਹਤਮੰਦ ਅਤੇ ਤੰਦਰੁਸਤ ਬਣਾਉਣ ਵਿੱਚ ਮਹੱਤਵਪੂਰਨ ਰੋਲ ਅਦਾ ਕਰ ਰਹੇ ਹਨ। ਉਹਨਾਂ ਅਪੀਲ ਕਰਦਿਆਂ ਕਿਹਾ ਕਿ ਨਸ਼ਾ ਛੱਡਣ ਵਾਲੇ ਮਰੀਜ਼ ਨਸ਼ਾ ਛੁਡਾਊ ਕੇਂਦਰਾਂ ਤੋਂ ਇਲਾਵਾ ਮੁੜ ਵਸੇਬਾ ਕੇਂਦਰ ਅਤੇ ਓ.ਓ.ਏ.ਟੀ. ਕਲੀਨਿਕਾਂ ਤੋਂ ਆਪਣਾ ਇਲਾਜ ਕਰਵਾ ਸਕਦੇ ਹਨ। 

LEAVE A REPLY

Please enter your comment!
Please enter your name here