ਜ਼ਿਲਾ ਮੈਜਿਸਟਰੇਟ ਨੇ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਆਦੇਸ਼ 

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼)। ਜਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਵਿੱਚ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਅਤੇ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਸ ਹੁਕਮ ਰਾਹੀਂ ਜਿਹਨਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਹਨਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ।

Advertisements

ਇਸ ਤੋਂ ਇਲਾਵਾ ਉਹਨਾਂ ਜਿਲੇ ਵਿੱਚ ਮੂੰਹ ਢੱਕ ਕੇ ਦੋ ਪਹੀਆ ਵਾਹਨ ਚਲਾਉਣ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਜਿਲੇ ਵਿੱਚ ਕੋਈ ਵੀ ਪੁਰਸ਼ ਜਾਂ ਇਸਤਰੀ ਮੂੰਹ ਢੱਕ ਕੇ ਦੋਪਹੀਆ ਵਾਹਨ ਨਹੀਂ ਚਲਾ ਸਕੇਗਾ।  ਇਕ ਹੋਰ ਹੁਕਮ ਰਾਹੀਂ ਜ਼ਿਲਾ ਮੈਜਿਸਟਰੇਟ ਨੇ ਫੌਜਦਾਰੀ ਜਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਦੇ ਸਮੂਹ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਪਾਬੰਦੀਸ਼ੁੰਦਾ ਅਤੇ ਨਕਲੀ ਪੈਸਟੀਸਾਈਡ ਦੀ ਵਿਕਰੀ ਕਿਸੇ ਵੀ ਸੂਰਤ ਵਿੱਚ ਨਾ ਕਰਨ।
ਉਕਤ ਤੋਂ ਇਲਾਵਾ ਜ਼ਿਲਾ ਮੈਜਿਸਟਰੇਟ ਵਲੋਂ ਜਿਲਾ ਹੁਸ਼ਿਆਰਪੁਰ ਦੀ ਹਦੂਦ ਦੇ ਅੰਦਰ ਵੱਡੀਆਂ-ਛੋਟੀਆਂ ਨਹਿਰਾਂ, ਚੋਅ ਦੇ ਬੰਧ ਅਤੇ ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਧ ਵਿੱਚ ਕਿਸੇ ਵੀ ਵਿਅਕਤੀ ਵਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾ ਨਹਾਉਣ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ। ਉਕਤ ਚਾਰ ਹੁਕਮ 5 ਮਾਰਚ 2019 ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here