ਜ਼ਿਲਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਜਾਰੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਹੁਕਮ ਜਾਰੀ ਕਰਦਿਆਂ ਜ਼ਿਲੇ ਦੀ ਹਦੂਦ ਅੰਦਰ ਆਮ ਜਨਤਾ ਦੁਆਰਾ (ਬਾਲਗ ਵਿਅਕਤੀ) ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਦੀ ਵਰਦੀ ਦੀ ਵਰਤੋਂ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਵਰਦੀਆਂ ਅਣ-ਅਧਿਕਾਰਤ ਵਿਅਕਤੀ ਨੂੰ ਵੇਚਣ ਅਤੇ ਖਰੀਦਨ ‘ਤੇ ਵੀ ਪਾਬੰਦੀ ਹੋਵੇਗੀ। ਇਹ ਹੁਕਮ ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਅਧਿਕਾਰੀਆਂ ‘ਤੇ ਲਾਗੂ ਨਹੀਂ ਹੋਵੇਗਾ।

Advertisements

ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲਾ ਮੈਜਿਸਟਰੇਟ ਨੇ ਪਾਬੰਦੀ ਲਗਾਈ ਹੈ ਕਿ ਜ਼ਿਲਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਕੋਈ ਛੱਪੜ ਨਹੀਂ ਪੂਰੇਗਾ।

 ਜ਼ਿਲਾ ਮੈਜਿਸਟਰੇਟ ਨੇ ਇਕ ਹੋਰ ਹੁਕਮ ਜਾਰੀ ਕਰਦਿਆਂ ਪਾਬੰਦੀ ਲਗਾਈ ਹੈ ਕਿ ਜ਼ਿਲੇ ਵਿੱਚ ਪੈਂਦੇ ਸਾਰੇ ਮੈਰਿਜ ਪੈਲਸਾਂ ਵਿੱਚ ਕੋਈ ਵੀ ਵਿਅਕਤੀ ਵਿਆਹ ਸ਼ਾਦੀਆਂ ਜਾਂ ਕਿਸੇ ਹੋਰ ਮੌਕੇ ‘ਤੇ ਕਿਸੇ ਵੀ ਤਰਾਂ ਦੇ ਹਥਿਆਰ ਦੀ ਵਰਤੋਂ ਨਹੀਂ ਕਰੇਗਾ। ਮੈਰਿਜ ਪੈਲੇਸ ਦੇ ਮਾਲਕ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲੇਸ ਵਿੱਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਾ ਕਰੇ। ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ ਅਤੇ ਜਿਨ•ਾਂ ਨੂੰ ਆਪਣੇ ਨਾਲ ਹਥਿਆਰ ਰੱਖਣ ਦੇ ਅਧਿਕਾਰ ਮਿਲੇ ਹਨ, ਕੇਵਲ ਉਹ ਹੀ ਵਿਅਕਤੀ ਆਪਣੇ ਨਾਲ ਹਥਿਆਰ ਰੱਖ ਸਕਣਗੇ। ਜ਼ਿਲਾ ਮੈਜਿਸਟਰੇਟ ਨੇ ਜ਼ਿਲੇ ਦੀ ਹੱਦ ਅੰਦਰ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ ‘ਤੇ ਲਾਗੂ ਨਹੀਂ ਹੋਵੇਗਾ।

ਉਕਤ ਤੋਂ ਇਲਾਵਾ ਇਕ ਹੋਰ ਪਾਬੰਦੀ ਲਗਾਉਂਦਿਆਂ ਜ਼ਿਲਾ ਮੈਜਿਸਟਰੇਟ ਨੇ ਹੁਕਮ ਜਾਰੀ ਕੀਤਾ ਹੈ ਕਿ ਪੰਜਾਬ ਇੰਸਟਰੂਮੈਂਟ ਕੰਟਰੋਲ ਐਕਟ 1950 ਦੀ ਧਾਰਾ 3 ਅਨੁਸਾਰ ਕੋਈ ਵੀ ਵਿਅਕਤੀ ਜਾਂ ਸਿਆਸੀ ਪਾਰਟੀ ਜਲਸੇ ਜਾਂ ਜਲੂਸ ਅਤੇ ਰੈਲੀ ਦੌਰਾਨ ਸਬੰਧਤ ਉਪ ਮੰਡਲ ਮੈਜਿਸਟਰੇਟ ਦੀ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਕਿਸੇ ਵੀ ਅਜਿਹੇ ਯੰਤਰ ਜਾਂ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਦੀ ਵਰਤੋਂ ਦਿਨ ਜਾਂ ਰਾਤ ਸਮੇਂ ਨਹੀਂ ਕਰੇਗਾ, ਜਿਸ ਦੀ ਆਵਾਜ਼ ਉਸ ਦੀ ਹਦੂਦ ਤੋਂ ਬਾਹਰ ਸੁਣਦੀ ਹੋਵੇ। ਜ਼ਿਲਾ ਮੈਜਿਸਟਰੇਟ ਵਲੋਂ ਜ਼ਿਲੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਕੰਪਨੀਆਂ ਦੀਆਂ ਵੱਖ-ਵੱਖ ਰੂਟਾਂ ‘ਤੇ ਚੱਲਣ ਵਾਲੀਆਂ ਬੱਸਾਂ ਅੰਦਰ ਟੇਪ ਰਿਕਾਰਡਾਂ ਦੁਆਰਾ ਅਸ਼ਲੀਲ ਗਾਣੇ ਸੁਣਾਉਣ ਅਤੇ ਵੀਡੀਓ ਦੁਆਰਾ ਅਸ਼ਲੀਲ ਫ਼ਿਲਮਾਂ ਦਿਖਾਉਣ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਉਕਤ 6 ਹੁਕਮ 5 ਮਾਰਚ 2019 ਤੱਕ ਲਾਗੂ ਰਹਿਣਗੇ। 

LEAVE A REPLY

Please enter your comment!
Please enter your name here