ਲੋਕਤੰਤਰ ਦਾ ਹਿੱਸਾ ਬਨਣ ਟਰਾਂਸਜੈਂਡਰ: ਅਮਰਪ੍ਰੀਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਐਸ.ਡੀ.ਐਮ.-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ ਹੁਸ਼ਿਆਰਪੁਰ ਅਮਰਪ੍ਰੀਤ ਕੌਰ ਸੰਧੂ ਨੇ ਵਿਧਾਨਸਭਾ ਹਲਕਾ 43-ਹੁਸ਼ਿਆਰਪੁਰ ਅਧੀਨ ਪੈਂਦੇ ਟਰਾਂਸਜੈਂਡਰ ਵੋਟਰਾਂ ਨਾਲ ਮੀਟਿੰਗ ਕਰਦਿਆਂ ਅਪੀਲ ਕੀਤੀ ਕਿ ਉਹ ਵੋਟ ਬਣਾ ਕੇ ਲੋਕਤੰਤਰ ਦਾ ਹਿੱਸਾ ਬਣਨ। ਉਹਨਾਂ ਕਿਹਾ ਕਿ ਟਰਾਂਸਜੈਂਡਰ ਵੋਟਰ ਸਮਾਜ ਦਾ ਇਕ ਅਹਿਮ ਹਿੱਸਾ ਹਨ, ਇਸ ਲਈ ਉਹ ਆਪਣੀ ਵੋਟ ਬਣਾਉਣ ਅਤੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਵੀ ਅੱਗੇ ਆਉਣ।

Advertisements

ਉਹਨਾਂ ਕਿਹਾ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਵੀ ਟਰਾਂਸਜੈਂਡਰਾਂ ਨੂੰ ਆਉਣ ਵਾਲੇ ਸਮੇਂ ਵਿੱਚ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਜੇਕਰ ਕਿਸੇ ਦੀ ਉਮਰ 1-1-2019 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ, ਤਾਂ ਉਹ ਫਾਰਮ ਨੰਬਰ 6 ਭਰ ਕੇ ਲੋੜੀਂਦੇ ਸਬੂਤ ਸਮੇਤ ਪਾਸਪੋਰਟ ਸਾਈਜ਼ ਫੋਟੋ ਸਬੰਧਤ ਬੀ.ਐਲ.ਓ. ਜਾਂ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਵਿਖੇ ਜਮਾਂ ਕਰਵਾ ਸਕਦਾ ਹੈ। ਇਸ ਮੌਕੇ ਟਰਾਂਸਜੈਂਡਰਾਂ ਨੇ ਕਿਹਾ ਕਿ ਉਹ ਵੋਟ ਬਣਾਉਣ ਲਈ ਹੋਰਨਾਂ ਨੂੰ ਵੀ ਪ੍ਰੇਰਿਤ ਕਰਨਗੇ। ਇਸ ਮੌਕੇ ਚੋਣ ਕਾਨੂੰਗੋ ਹਰਪ੍ਰੀਤ ਕੌਰ ਤੋਂ ਇਲਾਵਾ ਰੀਨਾ ਮਹੰਤ, ਗੀਤਾ ਮਹੰਤ, ਨੈਨਾ ਮਹੰਤ, ਮੁਨੀਸ਼ਾ ਮਹੰਤ, ਆਂਚਲ ਮਹੰਤ, ਹੇਮਾ ਮਹੰਤ ਹਾਜ਼ਰ ਸਨ।  

LEAVE A REPLY

Please enter your comment!
Please enter your name here