ਜ਼ਿਲਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਇਨਾਂ ਹੁਕਮਾਂ ਤਹਿਤ ਜ਼ਿਲੇ ਦੀਆਂ ਹੱਦਾਂ ਅੰਦਰ ਬਿਨਾਂ ਉਪ ਮੰਡਲ ਮੈਜਿਸਟਰੇਟ ਦੀ ਪ੍ਰਵਾਨਗੀ ਦੇ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ, ਨਾਅਰੇਬਾਜ਼ੀ ਕਰਨ, ਲਾਠੀਆਂ, ਗੈਰ ਲਾਇਸੰਸੀ ਅਸਲਾ, ਤੇਜ਼ ਧਾਰ ਟਾਕਆਂ ਨੂੰ ਚੁੱਕਣ ਆਦਿ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫਰੰਸਾਂ ਅਤੇ ਮੀਟਿੰਗਾਂ ਆਦਿ ‘ਤੇ ਲਾਗੂ ਨਹੀਂ ਹੋਵੇਗਾ। ਇਸ ਤੋਂ ਇਲਾਵਾ ਇਹ ਹੁਕਮ ਪੰਜਾਬ ਪੁਲਿਸ, ਹੋਮ ਗਾਰਡਜ਼, ਦੂਜੇ ਕਰਮਚਾਰੀਆਂ ਜੋ ਸਰਕਾਰੀ ਡਿਊਟੀ ‘ਤੇ ਹੋਣ ਅਤੇ ਵਿਆਹ ਸ਼ਾਦੀਆਂ, ਮਾਤਮੀ ਸ਼ੋਕ ਸਮਾਗਮਾਂ ਜਾਂ ਸਰਕਾਰੀ ਫੰਕਸ਼ਨਾਂ ‘ਤੇ ਵੀ ਲਾਗੂ ਨਹੀਂ ਹੋਵੇਗਾ।

Advertisements

ਇਸ ਤੋਂ ਇਲਾਵਾ ਜ਼ਿਲਾ ਮੈਜਿਸਟਰੇਟ ਵਲੋਂ ਮਕਾਨ ਮਾਲਕਾਂ, ਮਕਾਨ ‘ਤੇ ਕਾਬਜ਼ ਵਿਅਕਤੀਆਂ, ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਉਹਨਾਂ ਵਲੋਂ ਜੋ ਵੀ ਮਕਾਨ ਕਿਰਾਏ ‘ਤੇ ਦਿੱਤੇ ਹੋਣ ਜਾਂ ਭਵਿੱਖ ਵਿੱਚ ਕਿਰਾਏ ‘ਤੇ ਦਿੱਤੇ ਜਾਣ, ਉਹਨਾਂ ਵਿੱਚ ਰਹਿਣ ਵਾਲੇ ਵਿਅਕਤੀ ਦਾ ਨਾਂ ਅਤੇ ਪੂਰਾ ਪਤਾ ਆਪਣੇ ਇਲਾਕੇ ਦੇ ਥਾਣੇ/ਪੁਲਿਸ ਚੌਕੀ ਵਿੱਚ ਤੁਰੰਤ ਦਰਜ ਕਰਾਉਣ ਦਾ ਹੁਕਮ ਜਾਰੀ ਕੀਤਾ ਗਿਆ ਹੈ। ਜ਼ਿਲਾ ਮੈਜਿਸਟਰੇਟ ਨੇ ਇਕ ਹੋਰ ਹੁਕਮ ਜਾਰੀ ਕਰਦਿਆਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲੇ ਦੇ ਸਮੂਹ ਸਿਵਲ ਹਸਪਤਾਲਾਂ ਵਿਖੇ ਵੱਖ-ਵੱਖ ਜਥੇਬੰਦੀਆਂ ਅਤੇ ਆਮ ਜਨਤਾ ਵਲੋਂ ਧਰਨੇ ਅਤੇ ਰੈਲੀਆਂ ਕਰਨ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।

ਜ਼ਿਲਾ ਮੈਜਿਸਟਰੇਟ ਨੇ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਦੇ ਨਾਲ-ਨਾਲ ਘਰੇਲੂ ਨੌਕਰ ਰੱਖਣ ਵਾਲਿਆਂ ਦੇ ਨਾਮ ਹੁਕਮ ਜਾਰੀ ਕੀਤੇ ਹਨ ਕਿ ਉਹ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ) ਆਪਣੇ ਘਰਾਂ ਵਿੱਚ ਰਜਿਸਟਰ ਲਾ ਕੇ ਰੱਖਣ, ਉਹਨਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿੱਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਥਾਣੇ ਜਾਂ ਪੁਲਿਸ ਚੌਂਕੀ ਵਿੱਚ ਵੀ ਤੁਰੰਤ ਦਰਜ ਕਰਾਉਣ। ਉਕਤ 4 ਹੁਕਮ 5 ਮਾਰਚ 2019 ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here