ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ ਤਹਿਤ ਬੁਢਾਬੜ, ਹਾਜੀਪੁਰ, ਭੂੰਗਾ ਵਿਖੇ ਲਗਾਏ ਜਨਤਕ ਸੈਮੀਨਾਰ

ਹੁਸ਼ਿਆਰਪਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੇ ਨਿਰਦੇਸ਼ਾਂ ‘ਤੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਨਸ਼ਿਆਂ ਖਿਲਾਫ਼ ਵਿੱਢੀ ਜਾਗਰੂਕਤਾ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਸੀ.ਐਚ.ਸੀ. ਬੁਢਾਬੜ, ਹਾਜੀਪੁਰ, ਭੂੰਗਾ ਵਿਖੇ ਓ.ਓ.ਏ.ਟੀ. ਕਲੀਨਿਕਾਂ ਸਬੰਧੀ ਜਨਤਕ ਸੈਮੀਨਾਰ ਲਗਾਏ ਗਏ। ਸੈਮੀਨਾਰ ਵਿੱਚ ਸੰਬੋਧਨ ਕਰਦਿਆਂ ਐਸ.ਡੀ.ਐਮ. ਹੁਸ਼ਿਆਰਪੁਰ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਇਨਾਂ ਕਲੀਨਿਕਾਂ ਵਿੱਚ ਪੰਜਾਬ ਸਰਕਾਰ ਵਲੋਂ ਹੈਰੋਇਨ, ਅਫੀਮ, ਭੁੱਕੀ, ਟਰਾਮਾਡੋਲ, ਪ੍ਰੋਕਸੀਵਨ ਕੈਪਸੂਲ ਆਦਿ ਦੇ ਮਰੀਜ਼ਾਂ ਦਾ ਜੀਭ ਦੇ ਥੱਲੇ ਰੱਖਣ ਵਾਲੀ ਗੋਲੀ ਨਾਲ ਮੁਫਤ ਇਲਾਜ ਕੀਤਾ ਜਾਂਦਾ ਹੈ। ਇਹ ਗੋਲੀਆਂ ਸਰਕਾਰ ਵਲੋਂ ਮਾਨਤਾ ਪ੍ਰਾਪਤ ਲੰਮਾਂ ਸਮਾਂ ਅਸਰ ਰੱਖਣ ਵਾਲੀ ਮੁਫ਼ਤ ਦਿੱਤੀ ਜਾਂਦੀ ਹੈ।

Advertisements

ਇਸ ਗੋਲੀ ਦਾ ਕੋਈ ਸਰੀਰਕ ਨੁਕਸਾਨ ਨਹੀਂ ਹੈ ਅਤੇ ਹੋਰਨਾ ਬਿਮਾਰੀਆਂ ਜਿਵੇਂ ਹੈਪੇਟਾਇਸ-ਸੀ, ਐਚ.ਆਈ.ਵੀ. ਏਡਜ ਤੋਂ ਬਚਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਹੋਰ ਜਾਣਕਾਰੀ ਲਈ ਸੰਪਰਕ ਨੰਬਰ 01882-244636 ਸਵੇਰੇ 9 ਵਜੇ ਤੋਂ 3 ਵਜੇ ਤੱਕ ਪ੍ਰਾਪਤ ਕੀਤੀ ਜਾ ਸਕਦੀ ਹੈ। ਉਹਨਾਂ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜ਼ਿਲੇ ਨੂੰ ਨਸ਼ਾ ਮੁਕਤ ਅਤੇ ਤੰਦਰੁਸਤ ਬਣਾਉਣ ਲਈ ਇਕਜੁੱਟਤਾ ਦਾ ਸੱਦਾ ਵੀ ਦਿੱਤਾ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਤਪਾਲ ਸਿੰਘ ਗੋਜਰਾ, ਮਨੋਰੋਗ ਮਾਹਿਰ ਡਾ. ਰਾਜ ਕੁਮਾਰ, ਸਬੰਧਤ ਸੀ.ਐਚ.ਸੀ. ਦੇ ਐਸ.ਐਮ.ਓਜ਼, ਪੰਚ-ਸਰਪੰਚ, ਜ਼ਿਲਾ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਤੋਂ ਓ.ਓ.ਏ.ਟੀ. ਕਲੀਨਿਕਾਂ ਦੇ ਨੋਡਲ ਅਫ਼ਸਰ ਡਾ. ਗੁਰਵਿੰਦਰ ਸਿੰਘ, ਕੌਂਸਲਰ ਸੰਦੀਪ ਕੁਮਾਰ, ਨਿਸ਼ਾ ਰਾਣੀ, ਪ੍ਰਸ਼ਾਂਤ ਤੋਂ ਇਲਾਵਾ ਜ਼ਿਲਾ ਪੁਲਿਸ, ਜੀ.ਓ.ਜੀਜ਼, ਐਨ.ਜੀ.ਓਜ਼, ਅਤੇ ਸਿਹਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here