Tuesday, October 13, 2026
Home Hoshiarpur ਪਿੰਡ ਕੰਗ ਮਾਈ ਵਿਖੇ ਲਗਾਇਆ ਡੇਅਰੀ ਸਿਖਲਾਈ ਅਤੇ ਵਿਸਥਾਰ ਸੇਵਾ ਕੈਂਪ  

ਪਿੰਡ ਕੰਗ ਮਾਈ ਵਿਖੇ ਲਗਾਇਆ ਡੇਅਰੀ ਸਿਖਲਾਈ ਅਤੇ ਵਿਸਥਾਰ ਸੇਵਾ ਕੈਂਪ  

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਪਿੰਡ ਕੰਗ ਮਾਈ ਵਿਖੇ ਡੇਅਰੀ ਸਿਖਲਾਈ ਅਤੇ ਵਿਸਥਾਰ ਸੇਵਾ ਕੈਂਪ ਡਿਪਟੀ ਡਾਇਰੈਕਟਰ ਡੇਅਰੀ ਦਵਿੰਦਰ ਸਿੰਘ ਦੀ ਅਗਵਾਈ ਵਿੱਚ ਲਗਾਇਆ ਗਿਆ। ਕੈਂਪ ਦੌਰਾਨ ਡਾ. ਕੇ.ਬੀ. ਗਿਲਹੋਤਰਾ ਨੇ ਸੰਬੋਧਨ ਕਰਦਿਆਂ ਪਸ਼ੂਆਂ ਦੀਆਂ ਨਸਲਾਂ, ਨਸਲ ਸੁਧਾਰ, ਡੇਅਰੀ ਧੰਦੇ ਦੀ ਮਹਤੱਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਹਨਾਂ ਕਿਹਾ ਕਿ ਡੇਅਰੀ ਦੇ ਧੰਦੇ ਨੂੰ ਸਹਾਇਕ ਧੰਦੇ ਵਜੋਂ ਅਪਨਾਇਆ ਜਾ ਸਕਦਾ ਹੈ ਅਤੇ ਇਸ ਲਈ ਜਿਥੇ ਵਿਭਾਗ ਵਲੋਂ ਕਰਜ਼ੇ ਦੀ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ, ਉਥੇ ਸਬਸਿਡੀ ਵੀ ਦਿੱਤੀ ਜਾਂਦੀ ਹੈ।

Advertisements

ਗਿਲਹੋਤਰਾ ਨੇ ਦੱਸਿਆ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਵਿਭਾਗ ਵਲੋਂ ਲਗਾਤਾਰ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। ਕੈਂਪ ਦੌਰਾਨ ਉਹਨਾਂ ਨੇ ਚਾਰਾ ਪੈਦਾ ਕਰਨ, ਪਸ਼ੂਆਂ ਦੀਆਂ ਨਸਲਾਂ, ਬੀਮਾਰੀਆਂ ਅਤੇ ਉਹਨਾਂ ਦੀ ਰੋਕਥਾਮ ਬਾਰੇ ਦੱਸਿਆ। ਇਸ ਤੋਂ ਬਲਵਿੰਦਰ ਸਿੰਘ ਨੇ ਵੀ ਜੁੜੇ ਇਕੱਠ ਨੂੰ ਡੇਅਰੀ ਦੇ ਧੰਦੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ‘ਤੇ ਜ਼ੋਰ ਦਿੱਤਾ। ਇਸ ਮੌਕੇ ‘ਤੇ ਸਰਪੰਚ ਸੁਰਿੰਦਰ ਕੌਰ, ਮੈਂਬਰ ਪੰਚਾਇਤ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

LEAVE A REPLY

Please enter your comment!
Please enter your name here