ਪਿੰਡ ਪਦਰਾਣਾ ਵਿਖੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਡਾਇਰੈਕਟਰ ਡੇਅਰੀ ਦਵਿੰਦਰ ਸਿੰਘ ਨੇ ਦੱਸਿਆ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਪਿੰਡ ਪਦਰਾਣਾ ਤਹਿਸੀਲ ਗੜਸ਼ੰਕਰ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਉਹਨਾਂ ਦੱਸਿਆ ਕਿ ਵਿਭਾਗ ਵਲੋਂ ਦਿੱਤੀ ਜਾ ਰਹੀ ਸਬਸਿਡੀ, ਪਸ਼ੂਆਂ ਦੀ ਨਸਲਾਂ, ਨਸਲ ਸੁਧਾਰ ਅਤੇ ਡੇਅਰੀ ਧੰਦੇ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦੇ ਕੇ ਲੋਕਾਂ ਨੂੰ ਜਾਣੂ ਕਰਵਾਇਆ ਗਿਆ।

Advertisements

ਇਸ ਤੋਂ ਇਲਾਵਾ ਡੀ.ਡੀ.ਆਈ-1 ਹਰਵਿੰਦਰ ਸਿੰਘ ਨੇ ਵੀ ਵਿਭਾਗ ਦੀਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਡੀ.ਡੀ.ਆਈ. ਦਲਬੀਰ ਸਿੰਘ ਨੇ ਨਬਾਰਡ ਦੀਆਂ ਸਕੀਮਾਂ ਬਾਰੇ ਪਿੰਡ ਵਾਸੀਆਂ ਨੂੰ ਦੱਸਿਆ। 

ਡਿਪਟੀ ਡਾਇਰੈਕਟਰ (ਰਿਟਾ:) ਡਾ. ਕੇ.ਵੀ. ਗਲਹੋਤਰਾ ਨੇ ਪਸ਼ੂਆਂ ਦੀਆਂ ਬਿਮਾਰੀਆਂ ਅਤੇ ਉਹਨਾਂ ਦੀ ਰੋਕਥਾਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਕੈਂਪ ਵਿੱਚ ਮੋਬਾਇਲ ਵੈਨ ਦੁਆਰਾ ਕੇਟਲਫੀਡ ਦੇ ਸੈਂਪਲ ਟੈਸਟ ਵੀ ਕੀਤੇ ਗਏ। ਇਸ ਮੌਕੇ ‘ਤੇ ਇੰਸਪੈਕਟਰ ਯੋਗੇਸ਼ਵਰ, ਇੰਸਪੈਕਟਰ ਪ੍ਰਦੀਪ  ਸੂਦ, ਰਾਜੀਵ ਬੱਗਾ, ਸਰਪੰਚ ਕੰਚਨ ਰਾਣੀ ਤੋਂ ਇਲਾਵਾ ਹੋਰ ਵੀ ਪਿੰਡ ਵਾਸੀ ਹਾਜ਼ਰ ਸਨ।

LEAVE A REPLY

Please enter your comment!
Please enter your name here