ਜ਼ਿਲਾ ਰੈਡ ਕਰਾਸ ਸੋਸਾਇਟੀ ਨੇ ਲਗਾਈ 13 ਸੈਨੇਟਰੀ ਨੈਪਕਿਨ ਮਸ਼ੀਨਾਂ: ਏ.ਡੀ.ਸੀ.

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।  ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜ਼ਿਲਾ ਰੈਡ ਕਰਾਸ ਸੋਸਾਇਟੀ ਵਲੋਂ ਸਾਲ 2018 ਦੌਰਾਨ ਜ਼ਿਲਾ ਹੁਸ਼ਿਆਰਪੁਰ ਦੇ ਦਾਨੀ ਸੱਜਣਾਂ ਦੀ ਸਹਾਇਤਾ ਨਾਲ 13 ਸੈਨੇਟਰੀ ਨੈਪਕਿਨ ਮਸ਼ੀਨਾਂ ਅਤੇ ਇੰਸੀਲੇਟਰ ਵੱਖ-ਵੱਖ ਸਕੂਲਾਂ, ਵਿਦਿਅਕ ਅਦਾਰਿਆਂ ਅਤੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਕੀਤੀਆਂ ਗਈਆਂ ਹਨ। ਇਹ ਵਿਚਾਰ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਮ ਕਲੇਰ ਨੇ ਜ਼ਿਲਾ ਕਚਹਿਰੀ ਵਿਖੇ ਇਕ ਸੈਨੇਟਰੀ ਨੈਪਕਿਨ ਮਸ਼ੀਨ ਅਤੇ ਇੰਸੀਲੇਟਰ ਦੇ ਉਦਘਾਟਨ ਦੌਰਾਨ ਰੱਖੇ।

Advertisements

ਇਸ ਦੌਰਾਨ ਉਹਨਾਂ ਦੇ ਨਾਲ ਸੀ.ਜੀ.ਐਮ.-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਚੇਤਾ ਅਸ਼ੀਸ਼ ਦੇਵ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਵਧੀਕ ਡਿਪਟੀ ਕਮਿਸ਼ਨਰ ਅਨੁਪਮ ਕਲੇਰ ਨੇ ਕਿਹਾ ਕਿ ਜ਼ਿਲਾ ਰੈਡ ਕਰਾਸ ਸੋਸਾਇਟੀ ਵਲੋਂ ਲਗਭਗ ਸਾਰੀਆਂ ਸਮਾਜ ਭਲਾਈ ਸਕੀਮਾਂ ਹੁਸ਼ਿਆਰਪੁਰ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਚਲਾਈਆਂ ਜਾ ਰਹੀਆਂ ਹਨ। ਉਹਨਾਂ ਨੇ ਦੱਸਿਆ ਕਿ ਇਸੇ ਲੜੀ ਤਹਿਤ ਅੱਜ ਜ਼ਿਲਾ ਕਚਹਿਰੀ ਵਿਖੇ ਸੈਨੇਟਰੀ ਨੈਪਕਿਨ ਮਸ਼ੀਨ ਅਤੇ ਇੰਸੀਲੇਟਰ ਸਥਾਪਿਤ ਕੀਤਾ ਗਿਆ।

ਸਕੱਤਰ ਜ਼ਿਲਾ ਰੈਡ ਕਰਾਸ ਸੋਸਾਇਟੀ ਨਰੇਸ਼ ਗੁਪਤਾ ਨੇ ਕਿਹਾ ਕਿ ਸੋਸਾਇਟੀ ਦੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੀ ਯੋਗ ਅਗਵਾਈ ਹੇਠ ਜ਼ਿਲਾ ਰੈਡ ਕਰਾਸ ਸੋਸਾਇਟੀ ਜਿਥੇ ਲੋੜਵੰਦ ਵਿਅਕਤੀਆਂ ਦੀ ਸਹਾਇਤਾ ਲਈ ਵੱਖ-ਵੱਖ ਸਕੀਮਾਂ ਚਲਾ ਰਹੀ ਹੈ, ਉਥੇ ਹੀ ਔਰਤਾਂ ਦੀ ਸਹੂਲਤ ਲਈ ਵੱਖ-ਵੱਖ ਸਥਾਨਾਂ ‘ਤੇ ਸੈਨੇਟਰੀ ਨੈਪਕਿਨ ਮਸ਼ੀਨਾਂ ਸਥਾਪਿਤ ਕਰਵਾਈਆਂ ਜਾ ਰਹੀਆਂ ਹਨ।

ਇਸ ਮੌਕੇ ਜ਼ਿਲਾ ਰੈਡ ਕਰਾਸ ਸੋਸਾਇਟੀ ਦੇ ਕਾਰਜਕਾਰਨੀ ਮੈਂਬਰ ਰਾਜੀਵ ਬਜਾਜ, ਵਿਨੋਦ ਓਹਰੀ, ਕਰਮਜੀਤ ਕੌਰ ਆਹਲੂਵਾਲੀਆ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪੀ.ਐਸ. ਘੁੰਮਣ, ਵਾਈਸ ਪ੍ਰਧਾਨ ਗੋਬਿੰਦ ਜਸਵਾਲ, ਐਡਵੋਕੇਟ ਪੁਨਮ ਸ਼ਰਮਾ, ਐਡਵੋਕੇਟ ਗੁਰਪ੍ਰੀਤ ਕੌਰ ਤੋਂ ਇਲਾਵਾ ਐਡਵੋਕੇਟ ਅਤੇ ਜ਼ਿਲਾ ਰੈਡ ਕਰਾਸ ਸੋਸਾਇਟੀ ਦੇ ਮੈਂਬਰ ਹਾਜ਼ਰ ਸਨ।

LEAVE A REPLY

Please enter your comment!
Please enter your name here