ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ 21 ਜਨਵਰੀ ਤੋਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ (ਰਿਟਾ:) ਦਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਰਾਜ ਦੇ ਹਰ ਵਰਗ ਦੇ ਨੌਜਵਾਨਾਂ ਲਈ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ ਇਕ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ 21 ਜਨਵਰੀ 2019 ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਵਿੱਚ ਨੌਜਵਾਨਾਂ ਨੂੰ ਆਰਮੀ, ਨੇਵੀ, ਏਅਰ ਫੋਰਸ ਤੋਂ ਇਲਾਵਾ ਬੀ.ਐਸ.ਐਫ., ਸੀ.ਆਰ.ਪੀ.ਐਫ., ਆਈ.ਟੀ.ਬੀ.ਪੀ., ਸੀ.ਆਈ.ਐਸ.ਐਫ. ਅਤੇ ਪੰਜਾਬ ਪੁਲਿਸ ਵਿੱਚ ਭਰਤੀ ਦੀ ਟਰੇਨਿੰਗ ਦਿੱਤੀ ਜਾਵੇਗੀ।

Advertisements

ਉਹਨਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੀ ਵਿਦਿਆਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ./ਐਸ.ਟੀ. ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕਾਂ ਦੇ ਆਸ਼ਰਿਤ ਹੋਣ ਦੀ ਸੂਰਤ ਵਿੱਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ ਅਤੇ ਆਪਣਾ ਨਾਂ ਰਜਿਸਟਰਡ ਕਰਵਾਉਣ। 

LEAVE A REPLY

Please enter your comment!
Please enter your name here