ਰਾਸ਼ਟਰੀ ਵੋਟਰ ਦਿਵਸ 25 ਜਨਵਰੀ ਨੂੰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਈਸ਼ਾ ਕਾਲੀਆ ਨੇ ਦੱਸਿਆ ਕਿ 25 ਜਨਵਰੀ 2019 ਨੂੰ ਰਾਸ਼ਟਰੀ ਵੋਟਰ ਦਿਵਸ ਵਾਲੇ ਦਿਨ ਸਵੇਰੇ 9:00 ਵਜੇ ਤੋਂ 11:00 ਵਜੇ ਤੱਕ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਵੇਗਾ ਅਤੇ 11:00 ਵਜੇ ਤੋਂ ਬਾਅਦ ਵੋਟਰ ਸੂਚੀਆਂ ਤੇ ਦਾਅਵੇ/ਇਤਰਾਜ਼ ਪ੍ਰਾਪਤ ਕਰਨ ਸਬੰਧੀ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਵਿਸ਼ੇਸ਼ ਕੈਂਪ ਵੀ ਲਗਾਇਆ ਜਾ ਰਿਹਾ ਹੈ।

Advertisements

ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਨਾਂ ਵਿਅਕਤੀਆਂ ਦੀ ਉਮਰ 01 ਜਨਵਰੀ 2019 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋ ਗਈ ਹੋਵੇ, ਉਹ ਆਪਣਾ ਨਾਂ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰ: 6 ਵਿੱਚ ਬਿਨੈ ਦੇ ਸਕਦੇ ਹਨ, ਵੋਟਰ ਸੂਚੀ ਵਿੱਚ ਸ਼ਾਮਲ ਨਾਮ ‘ਤੇ ਇਤਰਾਜ਼ ਕਰਨ ਜਾਂ ਵੋਟ ਕਟਵਾਉਣ ਲਈ ਫਾਰਮ ਨੰ: 7, ਵੋਟਰ ਸੂਚੀ ਵਿੱਚ ਪਹਿਲਾਂ ਦਰਜ ਕਿਸੇ ਇੰਦਰਾਜ ਵਿੱਚ ਕਿਸੇ ਕਿਸਮ ਦੀ ਦਰੁਸਤੀ ਕਰਵਾਉਣ ਲਈ ਫਾਰਮ ਨੰ: 8, ਵੋਟਰ ਵਲੋਂ ਉਸੇ ਚੋਣ ਹਲਕੇ (ਜਿਸ ਚੋਣ ਹਲਕੇ ਵਿੱਚ ਉਹ ਪਹਿਲਾਂ ਵੋਟਰ ਵਜੋਂ ਰਜਿਸਟਰ ਹੈ) ਵਿੱਚ ਆਪਣੀ ਰਿਹਾਇਸ਼ ਬਦਲਣ ਦੀ ਸੂਰਤ ਵਿੱਚ ਵੋਟ ਬਦਲਾਉਣ ਲਈ ਫਾਰਮ ਨੰ: 8 ਭਰ ਕੇ ਸਬੰਧਤ ਬੂਥ ਲੈਵਲ ਅਫ਼ਸਰ/ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ ਦੇ ਦਫ਼ਤਰ/ਚੋਣਕਾਰ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਵਿੱਚ ਦੇ ਸਕਦਾ ਹੈ।

ਈਸ਼ਾ ਕਾਲੀਆ ਨੇ ਦੱਸਿਆ ਕਿ ਵੋਟਰਾਂ ਦੀ ਸਹੂਲਤ ਵੋਟਰ ਹੈਲਪ ਲਾਈਨ 1950 (ਟੋਲ ਫਰੀ) ਜ਼ਿਲਾ ਪੱਧਰ ‘ਤੇ  ਸਥਾਪਿਤ ਕੀਤਾ ਗਿਆ ਹੈ, ਜਿਸ ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਚੋਣਾਂ ਜਾਂ ਵੋਟਰ ਸੂਚੀ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ, ਸ਼ਿਕਾਇਤ ਜਾਂ ਸੁਝਾਅ ਨੋਟ ਕਰਵਾਇਆ ਜਾ ਸਕਦਾ ਹੈ। ਉਕਤ ਟੋਲ ਫਰੀ ਨੰਬਰ ਤੋਂ ਪਹਿਲਾਂ ਜ਼ਿਲਾ ਹੁਸ਼ਿਆਰਪੁਰ ਦਾ ਕੋਡ 01882-1950 ਲਗਾਉਣਾ ਹੋਵੇਗਾ।

LEAVE A REPLY

Please enter your comment!
Please enter your name here