ਜ਼ਿਲਾ ਅਤੇ ਸੈਸ਼ਨ ਜੱਜ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਰਜੋਤ ਭੱਟੀ ਨੇ ਜ਼ਿਲਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਜਿਥੇ ਉਹਨਾਂ ਨੇ ਸੈਕਸ਼ਨ 436-ਏ, ਸੀ.ਆਰ.ਪੀ.ਸੀ. ਕੇਸਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ, ਉਥੇ ਨਾਲਸਾ ਦੀਆਂ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਵੀ ਦਿੱਤੇ।

Advertisements

ਮੀਟਿੰਗ ਵਿੱਚ ਐਸ.ਐਸ.ਪੀ. ਜੇ.ਏਲਨਚੇਲੀਅਨ, ਐਡੀਸ਼ਨਲ ਜ਼ਿਲਾ ਤੇ ਸੈਸ਼ਨ ਜੱਜ-1 ਪ੍ਰਿਆ ਸੂਦ, ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਚੇਤਾ ਅਸ਼ੀਸ਼ ਦੇਵ, ਚੀਫ ਜੁਡੀਸ਼ੀਅਲ ਮੈਜਿਸਟਰੇਟ ਅਮਿਤ ਮੱਲਣ, ਸਹਾਇਕ ਕਮਿਸ਼ਨਰ (ਜ) ਰਣਦੀਪ ਸਿੰਘ ਹੀਰ, ਜ਼ਿਲਾ ਅਟਾਰਟੀ ਜਾਗੀਰ ਸਿੰਘ, ਸਿਵਲ ਸਰਜਨ ਡਾ. ਰੇਨੂੰ ਸੂਦ, ਡਿਪਟੀ ਜੇਲ ਸੁਪਰਡੈਂਟ ਬਲਜੀਤ ਸਿੰਘ ਘੁੰਮਣ, ਪ੍ਰਧਾਨ ਬਾਰ ਐਸੋਸੀਏਸ਼ਨ ਪੀ.ਐਸ. ਘੁੰਮਣ, ਜ਼ਿਲਾ ਮਾਲ ਅਫ਼ਸਰ ਰਾਜੀਵ ਪਾਲ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ। ਜ਼ਿਲਾ ਅਤੇ ਸੈਸ਼ਨ ਜੱਜ ਅਮਰਜੋਤ ਭੱਟੀ ਨੇ ਦੱਸਿਆ ਕਿ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਲਈ ਜ਼ਿਲਾ ਵਾਸੀਆਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਉਹਨਾਂ ਅਪੀਲ ਕਰਦਿਆਂ ਕਿਹਾ ਕਿ 9 ਮਾਰਚ ਨੂੰ ਨੈਸ਼ਨਲ ਲੋਕ ਅਦਾਲਤ ਵੀ ਲਗਾਈ ਜਾ ਰਹੀ ਹੈ, ਜਿਸ ਵਿੱਚ ਵੱਧ ਤੋਂ ਵੱਧ ਕੇਸ ਲਗਾਏ ਜਾਣ। 

LEAVE A REPLY

Please enter your comment!
Please enter your name here