ਸਵਾਈਨ ਫਲੂ ਤੋਂ ਘਬਰਾਉਣ ਦੀ ਲੋੜ ਨਹੀਂ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਸਵਾਈਨ ਫਲੂ ਤੋਂ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਜ਼ਿਲੇ ਵਿੱਚ ਅਜਿਹੀ ਬਿਮਾਰੀ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ। ਉਹਨਾਂ ਕਿਹਾ ਕਿ ਇਸ ਦੇ ਬਾਵਜੂਦ ਸਾਵਧਾਨੀਆਂ ਵਰਤਣੀਆਂ ਬਹੁਤ ਜ਼ਰੂਰੀ ਹਨ, ਜਿਸ ਤਹਿਤ ਖਾਂਸੀ ਕਰਦੇ ਜਾਂ ਛਿੱਕਦੇ ਹੋਏ ਆਪਣਾ ਮੂੰਹ ਅਤੇ ਨੱਕ ਰੁਮਾਲ ਨਾਲ ਢੱਕ ਕੇ ਰੱਖੋ। ਇਸ ਤੋਂ ਇਲਾਵਾ ਆਪਣਾ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਪਹਿਲਾਂ/ਬਾਅਦ ਵਿੱਚ ਆਪਣੇ ਹੱਥ ਸਾਬਣ ਨਾਲ ਚੰਗੀ ਤਰਾਂ ਧੋਵੋ।

Advertisements

ਉਹਨਾਂ ਦੱਸਿਆ ਕਿ ਭੀੜ ਵਾਲੀਆਂ ਥਾਵਾਂ ‘ਤੇ ਨਾ ਜਾਓ ਅਤੇ ਖਾਂਸੀ, ਜੁਕਾਮ, ਛਿੱਕਾਂ ਅਤੇ ਬੁਖਾਰ ਨਾਲ ਪੀੜਤ ਵਿਅਕਤੀ ਤੋਂ ਦੂਰੀ ਬਣਾ ਕੇ ਰੱਖੋ। ਇਸ ਤੋਂ ਇਲਾਵਾ ਜ਼ਿਆਦਾ ਤੋਂ ਜ਼ਿਆਦਾ ਪਾਣੀ ਪੀਤਾ ਜਾਵੇ। ਈਸ਼ਾ ਕਾਲੀਆ ਨੇ ਦੱਸਿਆ ਕਿ ਸਵਾਈਨ ਫਲੂ ਦੇ ਟੈਸਟ ਅਤੇ ਦਵਾਈਆਂ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਉਪਲਬੱਧ ਹਨ। ਉਹਨਾਂ ਦੱਸਿਆ ਕਿ ਜ਼ਿਲੇ ਵਿੱਚ ਭਾਵੇਂ ਸਵਾਈਨ ਫਲੂ ਦਾ ਕੇਸ ਸਾਹਮਣੇ ਨਹੀਂ ਆਇਆ, ਪਰ ਸਿਹਤ ਵਿਭਾਗ ਵਲੋਂ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਤੇਜ਼ ਬੁਖਾਰ, ਖਾਂਸੀ ਅਤੇ ਜੁਕਾਮ, ਛਿੱਕਾਂ ਆਉਣੀਆਂ ਜਾਂ ਨੱਕ ਵਗਣਾ, ਗਲੇ ਵਿੱਚ ਦਰਦ, ਸਾਹ ਲੈਣ ਵਿੱਚ ਤਕਲੀਫ, ਦਸਤ ਲੱਗਣਾ ਅਤੇ ਸਰੀਰ ਟੁੱਟਦਾ ਮਹਿਸੂਸ ਹੋਣਾ ਇਸ ਬਿਮਾਰੀ ਦੇ ਮੁੱਖ ਲੱਛਣ ਹਨ। ਉਹਨਾਂ ਦੱਸਿਆ ਕਿ ਸਵਾਈਨ ਫਲੂ ਐਚ.-1, ਐਨ.-1 ਨਾਮ ਦੇ ਵਿਸ਼ੇਸ਼ ਵਿਸ਼ਾਣੂ ਰਾਹੀਂ ਹੁੰਦਾ ਹੈ, ਜੋ ਇਕ ਤੋਂ ਦੂਜੇ ਮਨੁੱਖ ਵਿੱਚ ਸਾਹ ਰਾਹੀਂ ਫੈਲਦਾ ਹੈ। ਉਹਨਾਂ ਕਿਹਾ ਕਿ ਉਕਤ ਲੱਛਣ ਸਾਹਮਣੇ ਆਉਣ ‘ਤੇ ਤੁਰੰਤ ਨੇੜੇ ਦੇ ਸਿਹਤ ਕੇਂਦਰ ਸੰਪਰਕ ਕੀਤਾ ਜਾਵੇ। 

LEAVE A REPLY

Please enter your comment!
Please enter your name here