ਦਿਵਿਆਂਗਾਂ ਦਾ ਸਤਿਕਾਰ ਕੈਂਪ ਵਿੱਚ 26 ਦਿਵਿਆਂਗ ਸਰਟੀਫਿਕੇਟ ਜਾਰੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਪ੍ਰਸ਼ਾਸ਼ਨ ਵਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਇਕ ਨਿਵੇਕਲੀ ਪਹਿਲ ਕਰਦਿਆਂ ਦਿਵਆਂਗਜਨ ਦੀ ਸਹੂਲਤ ਲਈ ‘ਹਰ ਵੀਰਵਾਰ ਦਿਵਿਆਂਗਾਂ ਦਾ ਸਤਿਕਾਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੀ ਅਗਵਾਈ ਵਿੱਚ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਦਿਵਆਂਗਜਨ ਦੀ ਜਿਥੇ ਰਜਿਸਟਰੇਸ਼ਨ ਕੀਤੀ ਗਈ, ਉਥੇ ਹੀ ਉਹਨਾਂ ਨੂੰ ਸਰਟੀਫਿਕੇਟ ਵੀ ਸੌਂਪੇ ਗਏ। ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜ਼ਿਲਾ ਪ੍ਰਸ਼ਾਸ਼ਨ ਵਲੋਂ ਲਗਾਏ ਇਸ ਕੈਂਪ ਵਿੱਚ 32 ਰਜਿਸਟਰੇਸ਼ਨ ਕੀਤੀਆਂ ਗਈਆਂ ਅਤੇ 26 ਦਿਵਆਂਗਜਨ ਸਰਟੀਫਿਕੇਟ ਵੀ ਲਾਭਪਾਤਰੀਆਂ ਨੂੰ ਸੌਂਪੇ ਗਏ।

Advertisements

ਇਸ ਤੋਂ ਇਲਾਵਾ ਦਿਵਆਂਗਜਨ ਦੇ 26 ਯੂ.ਡੀ.ਆਈ.ਡੀ. ਅਤੇ 27 ਪੈਨਸ਼ਨਾਂ ਦੇ ਫਾਰਮ ਵੀ ਭਰੇ ਗਏ। ਕੈਂਪ ਵਿੱਚ ਸਿਹਤ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ ਅਤੇ ਸਿੱਖਿਆ ਵਿਭਾਗ ਵਲੋਂ ਵਿਭਾਗ ਦੇ ਅਧਿਕਾਰੀਆਂ ਨੇ ਉਕਤ ਸਰਟੀਫਿਕੇਟ ਜਾਰੀ ਕਰਨ ਤੋਂ ਇਲਾਵਾ ਸਬੰਧਤ ਫਾਰਮ ਪ੍ਰਾਪਤ ਕੀਤੇ। ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ ਨੇ ਦੱਸਿਆ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਹਰ ਵੀਰਵਾਰ ਜ਼ਿਲੇ ਦੀ ਇਕ ਸਬ-ਡਵੀਜ਼ਨ ਦੇ ਸਰਕਾਰੀ ਹਸਪਤਾਲ ਵਿਖੇ ‘ਹਰ ਵੀਰਵਾਰ ਦਿਵਆਂਗਾਂ ਦਾ ਸਤਿਕਾਰ’ ਮੁਹਿੰਮ ਅਧੀਨ ਕੈਂਪ ਲਗਾਏ ਜਾ ਰਹੇ ਹਨ, ਜਿਸ ਨਾਲ ਦਿਵਆਂਗਜਨ ਨੂੰ ਕਾਫ਼ੀ ਸਹੂਲਤ ਪ੍ਰਾਪਤ ਹੋ ਰਹੀ ਹੈ। ਇਸ ਮੌਕੇ ਸਿਵਲ ਹਸਪਤਾਲ ਦੇ ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਡਾ. ਪ੍ਰੇਮ ਭਾਰਤੀ, ਡਾ. ਮਨਮੋਹਨ ਸਿੰਘ, ਰੇਨੂੰ ਕੰਵਰ, ਸੰਦੀਪ,  ਜਸਵਿੰਦਰ ਸਿੰਘ ਸਹੋਤਾ, ਮਨੋਜ ਕੁਮਾਰ, ਜਯੋਤਸਨਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। 

LEAVE A REPLY

Please enter your comment!
Please enter your name here