ਵੀ.ਪੀ.ਸਿੰਘ ਬਦਨੌਰ ਨੂੰ ਪੀ.ਆਰ.ਟੀ.ਸੀ. ਵਿਖੇ ਪੰਹੁਚਣ ਤੇ ਦਿੱਤੀ ਸਲਾਮੀ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਦੇ ਰਾਜਪਾਲ ਵੀ.ਪੀ.ਸਿੰਘ ਬਦਨੌਰ ਨੂੰ ਪੀ.ਆਰ.ਟੀ.ਸੀ. ਜਹਾਨਖੇਲਾਂ ਵਿਖੇ ਪਹੁੰਚਣ ‘ਤੇ ਡੀ.ਐਸ.ਪੀ. ਹਰਜੀਤ ਸਿੰਘ ਢੱਟ ਦੀ ਅਗਵਾਈ ਵਿੱਚ ਪੁਲਿਸ ਰਿਕਰੂਟਸ ਟਰੇਨਿੰਗ ਸੈਂਟਰ ਜਹਾਨਖੇਲਾਂ ਵਲੋਂ ਸਲਾਮੀ ਦਿੱਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ, ਐਸ.ਐਸ.ਪੀ. ਜੇ. ਏਲਨਚੇਲੀਅਨ ਉਹਨਾਂ ਦੇ ਨਾਲ ਸਨ।

Advertisements

ਜ਼ਿਕਰਯੋਗ ਹੈ ਕਿ ਹੁਸ਼ਿਆਰਪੁਰ ਵਿਖੇ ਗਣਤੰਤਰ ਦਿਵਸ ‘ਤੇ ਰਾਜ ਪੱਧਰੀ ਸਮਾਰੋਹ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਰਾਜਪਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਹਨ। ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਰਾਜ ਪੱਧਰੀ ਸਮਾਰੋਹ ਨੂੰ ਯਾਦਗਾਰੀ ਬਣਾਉਣ ਲਈ ਜ਼ਿਲਾ ਪ੍ਰਸਾਸ਼ਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਮੌਕੇ ਆਈ.ਜੀ. ਨੌਨਿਹਾਲ ਸਿੰਘ, ਕਮਾਂਡੈਂਟ ਪੀ.ਆਰ.ਟੀ.ਸੀ. ਜਹਾਨਖੇਲਾਂ ਭੁਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਮ ਕਲੇਰ, ਆਈ.ਏ.ਐਸ. ਅਧਿਕਾਰੀ ਗੌਤਮ ਜੈਨ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। 

LEAVE A REPLY

Please enter your comment!
Please enter your name here