ਨਗਰ ਨਿਗਮ ਵਿਖੇ ਮੇਅਰ ਨੇ ਲਹਿਰਾਇਆ ਝੰਡਾ, ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼),ਰਿਪੋਰਟ: ਪੁਸ਼ਪਿੰਦਰ। ਭਾਰਤ ਦੇ 70ਵੇਂ ਗਣਤੰਤਰ ਦਿਵਸ ਦੇ ਸ਼ੁਭ ਦਿਹਾੜੇ ਦੇ ਮੌਕੇ ਤੇ ਨਗਰ ਨਿਗਮ ਦੇ ਸਵਾਮੀ ਵਿਵੇਕਾਨੰਦ ਮਿਊਂਸਪਲ ਭਵਨ ਵਿਖੇ ਗਣਤੰਤਰ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਨਗਰ ਨਿਗਮ ਦੇ ਮੇਅਰ ਸ਼ਿਵ ਸੂਦ ਇਸ ਮੌਕੇ ਤੇ ਮੁੱਖ ਮਹਿਮਾਨ ਵਜੋ ਸ਼ਾਮਿਲ ਹੋਏ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਤੇ ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ, ਸੀਨੀਅਰ ਡਿਪਟੀ ਮੇਅਰ ਪ੍ਰੇਮ ਸਿੰਘ ਪਿੱਪਲਾਂਵਾਲਾ, ਡਿਪਟੀ ਮੇਅਰ ਸ਼ੁਕਲਾ ਸ਼ਰਮਾ ਵੀ ਇਸ ਮੌਕੇ ਤੇ ਉਹਨਾਂ ਦੇ ਨਾਲ ਸਨ। ਸ਼ਿਵ ਸੂਦ ਨੇ ਇਸ ਮੌਕੇ ਤੇ ਸਮੂਹ ਨਗਰ ਕੌਂਸਲਰ, ਨਗਰ ਨਿਗਮ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਵੱਡੀ ਗਿਣਤੀ ਵਿਚ ਹਾਜਰ ਸ਼ਹਿਰ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ 26 ਜਨਵਰੀ 1950 ਨੂੰ ਸਾਡੇ ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਸੀ।ਦੇਸ਼ ਦਾ ਸੰਵਿਧਾਨ ਲਾਗੂ ਹੋਏ ਨੂੰ 69 ਸਾਲ ਹੋ ਗਏ ਹਨ ਇਹ ਦਿਹਾੜਾ ਸਾਡੇ ਦੇਸ਼ ਦੇ ਇਤਿਹਾਸ ਵਿਚ ਇੱਕ ਬਹੁਤ ਹੀ ਮਹੱਤਵਪੂਰਨ ਸੱਥਾਨ ਰੱਖਦਾ ਹੈ।

Advertisements

ਉਹਨਾਂ ਭਾਰਤ ਦੇ ਸੰਵਿਧਾਨ ਸਭਾ ਦੇ ਸਮੂਹ ਮੈਂਬਰਾਂ ਅਤੇ ਸੰਵਿਧਾਨ ਸਭਾ ਦੇ ਮੁੱਖੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਨੂੰ ਸਲਾਮ ਕਰਦਿਆਂ ਕਿਹਾ ਕਿ ਇਹਨਾਂ ਨੇ ਦੇਸ਼ ਨੂੰ ਇੱਕ ਅਜਿਹਾ ਸੰਵਿਧਾਨ ਦਿੱਤਾ ਜਿਸ ਨੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋ ਦਿੱਤਾ। ਉਹਨਾਂ ਦੱਸਿਆ ਕਿ ਅੰਗਰੇਜ਼ੀ ਹਕੂਮਤ ਦੀ ਗੁਲਾਮੀ ਤੋਂ ਬਾਅਦ ਲੱਖਾਂ ਲੋਕਾਂ ਦੀਆਂ ਕੁਰਬਾਨੀਆਂ ਅਤੇ ਆਪਣੀਆਂ ਅਨਮੋਲ ਜਾਨਾਂ ਵਾਰਨ ਸਦਕਾ ਹੀ ਦੇਸ਼ ਨੂੰ ਗੁਲਾਮੀ ਦੀਆਂ ਜੰਜੀਰਾਂ ਤੋਂ 15 ਅਗਸਤ 1947 ਨੂੰ ਆਜਾਦੀ ਮਿਲੀ ਸੀ, ਅਤੇ 26 ਜਨਵਰੀ 1950 ਨੂੰ ਸਾਡਾ ਸੰਵਿਧਾਨ ਲਾਗੂ ਹੋਣ ਤੇ ਭਾਰਤ ਦੁਨੀਆ ਦੇ ਨਕਸ਼ੇ ਤੇ ਇੱਕ ਪੂਰਨ ਗਣਤੰਤਰ ਦੇਸ਼ ਦੇ ਤੌਰ ਤੇ ਪ੍ਰਗਟ ਹੋਇਆ ਅਤੇ ਉਹਨਾਂ ਦੇਸ਼ਾਂ ਦੇ ਸਮੂਹ ਵਿੱਚ ਸ਼ਾਮਲ ਹੋਇਆ, ਜਿਹਨਾਂ ਦਾ ਆਪਣਾ ਲਿਖਤ ਸੰਵਿਧਾਨ ਹੈ। ਇਹ ਸੰਵਿਧਾਨ ਲਾਗੂ ਹੋਣ ਨਾਲ ਦੇਸ਼ ਦੇ ਨਾਗਰਿਕਾਂ ਨੂੰ ਹੋਰ ਅਧਿਕਾਰਾਂ ਦੇ ਨਾਲ-ਨਾਲ ਵੋਟ ਪਾਉਣ ਦਾ ਇੱਕ ਬਹੁਤ ਹੀ ਮਹੱਤਵਪੂਰਨ ਅਧਿਕਾਰ ਪ੍ਰਾਪਤ ਹੋਇਆ, ਜਿਸ ਨਾਲ ਉਹ ਆਪਣੀ ਪੰਸਦ ਦੀ ਸਰਕਾਰ ਚੁਣ ਸਕਦੇ ਹਨ। ਇਸ ਸ਼ੁਭ ਦਿਹਾੜੇ ਤੇ ਸਾਨੂੰ ਸਾਰਿਆਂ ਨੂੰ ਪ੍ਰਣ ਕਰਨਾਂ ਚਾਹੀਦਾ ਹੈ ਕਿ ਅਸੀਂ ਹਰ ਕੁਰਬਾਨੀ ਦਿੰਦੇ ਹੋਏ ਆਪਣੇ ਦੇਸ਼ ਦੀ ਆਜਾਦੀ, ਆਪਣੇ ਅਧਿਕਾਰਾਂ ਦੀ ਰੱਖਿਆ ਅਤੇ ਆਪਣੇ ਦੇਸ਼ ਦੇ ਸਰਵ ਪੱਖੀ ਵਿਕਾਸ ਵਿੱਚ ਸਹਿਯੋਗ ਦੇਵਾਂਗੇ ਅਤੇ ਸਮਾਜ ਪ੍ਰਤੀ ਆਪਣਾ ਹਰ ਫਰਜ ਨਿਭਾਵਾਗੇਂ।

ਉਹਨਾਂ ਸ਼ਹਿਰ ਨਿਵਾਸੀਆਂ ਨੂੰ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚਲਾਏ ਜਾ ਰਹੇ ਸਵੱਛ ਭਾਰਤ ਅਭਿਆਨ ਤਹਿਤ ਆਪਣੇ ਸ਼ਹਿਰ ਨੂੰ ਸਾਫ-ਸੁਥਰਾ ਅਤੇ ਹਰਾ-ਭਰਿਆ ਰਖੱਣ ਵਿੱਚ ਨਗਰ ਨਿਗਮ ਨੂੰ ਆਪਣਾ ਪੂਰਾ ਸਹਿਯੋਗ ਦੇਣ ਕਿਉਂ ਜ਼ੋ ਸ਼ਹਿਰ ਦੇ ਸਰਵਪੱਖੀ ਵਿਕਾਸ ਜਿਵੇਂ ਕਿ ਪੱਕੀਆਂ ਸੜਕਾਂ, ਗਲੀਆਂ, ਨਾਲੀਆਂ, ਪੀਣ ਵਾਲੇ ਸਾਫ ਪਾਣੀ ਦੀ ਸਪਲਾਈ, ਸੀਵਰੇਜ਼ ਦੀ ਸੁਵਿਧਾ, ਪਾਰਕਾਂ, ਸਟਰੀਟ ਲਾਈਟ, ਸ਼ਹਿਰ ਦੀ ਸਫਾਈ ਅਤੇ ਫਾਇਰ ਬ੍ਰਿਗੇਡ ਵਰਗੀਆਂ ਜਰੂਰੀ ਸੇਵਾਵਾਂ ਆਦਿ ਲਈ ਨਗਰ ਨਿਗਮ ਵਚਨਬੱਧ ਹੈ ਅਤੇ ਜਿਸ ਨੂੰ ਪੂਰਾ ਕਰਨ ਲਈ ਨਗਰ ਨਿਗਮ ਆਪਣੇ ਪਧੱਰ ਤੇ ਹਰ ਸੰਭਵ ਉਪਰਾਲੇ ਕਰ ਰਹੀ ਹੈ। ਉਹਨਾਂ ਦੱਸਿਆ ਕਿ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਸਾਰੀਆਂ ਸਟ੍ਰੀਟ ਲਾਈਟਾਂ ਨੂੰ ਮਾਨਯੋਗ ਪ੍ਰਧਾਨਮੰਤਰੀ ਦੀ ਉਜੱਵਲਾ ਸਕੀਮ ਤਹਿਤ ਐਲ.ਈ.ਡੀ. ਲਾਈਟਾ ਵਿੱਚ ਬਦਲਿਆ ਜਾ ਰਿਹਾ ਹੈ। ਸ਼ਹਿਰ ਦੇ ਮੇਨ ਬਜ਼ਾਰਾਂ ਵਿੱਚ ਪਬਲਿਕ ਥਾਵਾਂ ਤੇ ਸੁਲਬ ਪਬਲਿਕ ਟੁਆਲਿਟ ਬਣਾਉਣ ਦਾ ਜ਼ੋ ਟੀਚਾ ਪੂਰਾ ਕੀਤਾ ਜਾ ਰਿਹਾ ਹੈ। ਸ਼ਹਿਰ ਵਿੱਚ ਗਊਧਨ ਦੀ ਸਾਂਭ-ਸੰਭਾਲ ਲਈ ਨਿਗਮ ਵੱਲੋਂ ਇੱਕ ਕੈਟਲ ਪਾਉਂਡ ਵੀ ਬਣਾਇਆ ਗਿਆ ਹੈ।

ਪਾਰਕਿੰਗ ਦੀ ਸਮੱਸਿਆ ਨੂੰ ਦੇਖਦੇ ਹੋਏ ਸ਼ਹਿਰ ਵਿੱਚ ਦੋ ਪਾਰਕਿੰਗ ਪਲੇਸ ਬਣਾਏ ਗਏ ਹਨ। ਸ਼ਹਿਰ ਦੀਆਂ ਪਾਰਕਾਂ ਵਿੱਚ ਬੈਠਣ ਲਈ ਬੈਂਚ ਲਗਵਾਉਣ ਦਾ ਟੀਚਾ ਪੂਰਾ ਕੀਤਾ ਗਿਆ ਹੈ। ਉਹਨਾਂ ਹੋਰ ਦੱਸਿਆ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਆਪਣੇ ਫੰਡਾਂ ਵਿੱਚੋਂ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ 19 ਕਰੋੜ ਰੁਪਏ ਦੇ ਵਿਕਾਸ ਕਾਰਜ ਸਰਬਸੰਮਤੀ ਨਾਲ ਪਾਸ ਕੀਤੇ ਗਏ ਹਨ। ਜਿਹਨਾਂ ਦੇ ਜਲਦ ਹੀ ਟੈਂਡਰ ਕਾਲ ਕਰਕੇ ਸ਼ਹਿਰ ਦੇ ਰਹਿੰਦੇ ਵਿਕਾਸ ਕੰਮਾਂ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਨਗਰ ਨਿਗਮ ਵੱਲੋਂ ਸਾਰੇ ਹੀ ਵਾਰਡਾਂ ਵਿੱਚ ਵਿਕਾਸ ਦੇ ਕੰਮ ਬੜੀ ਤੇਜ਼ੀ ਨਾਲ ਅਤੇ ਬਿਨਾ ਕਿਸੇ ਭੇਦ-ਭਾਵ ਦੇ ਕਰਵਾਏ ਜਾ ਰਹੇ ਹਨ। ਇਸ ਮੌਕੇ ਤੇ ਉਹਨਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ, ਕਰਮਚਾਰੀਆਂ ਸਮੂਹ ਕੌਂਸ਼ਲਰਾਂ ਅਤੇ ਸਮਾਰੋਹ ਵਿੱਚ ਸ਼ਾਮਲ ਹੋਏ ਸਾਰੇ ਪਤਵੰਤਿਆਂ ਨੂੰ ਗਣਤਤੰਰ ਦਿਵਸ ਦੇ ਮੌਕੇ ਤੇ ਵਧਾਈ ਦਿੱਤੀ ਅਤੇ ਨਗਰ ਨਿਗਮ ਨੂੰ ਸਹਿਯੋਗ ਦੇਣ, ਚੰਗਾ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਸਕੂਲ ਦੇ ਬੱਚਿਆਂ ਅਤੇ ਪੁਲਿਸ ਦੇ ਜਵਾਨਾਂ ਨੂੰ ਮਿਠਾਈ ਵੀ ਵੰਡੀ।

ਨਗਰ ਨਿਗਮ ਦੇ ਸੁਪਰਡੈਂਟ ਸੁਆਮੀ ਸਿੰਘ, ਅਮਿਤ ਕੁਮਾਰ, ਗੁਰਮੇਲ  ਸਿੰਘ, ਐਸ.ਡੀ.ਓ ਕੁਲਦੀਪ ਸਿੰਘ ਐਸ.ਡੀ.ਓ. ਹਰਪ੍ਰੀਤ ਸਿੰਘ, ਏ.ਟੀ.ਪੀ. ਸੁਨੀਲ ਕੁਮਾਰ, ਚੀਫ ਸੈਨਟਰੀ ਇੰਸਪੈਕਟਰ ਨਵਦੀਪ ਸ਼ਰਮਾ, ਲੇਖਕਾਰ ਰਾਜਨ ਕੁਮਾਰ ਇਸੰਪੈਕਟਰ ਅਸ਼ਵਨੀ ਕੁਮਾਰ ਆਨੰਦ, ਮੁਕਲ ਕੇਸਰ, ਸੰਜੀਵ ਅਰੋੜਾ, ਨਛੱਤਰ ਲਾਲ, ਰਾਜਬੰਸ ਕੌਰ, ਸੈਨਟਰੀ ਇੰਸਪੈਕਟਰ ਸੁੰਰਿੰਦਰ ਕੁਮਾਰ, ਜਗਰੂਪ ਸਿੰਘ ਜੇ.ਈ. ਅਸ਼ਵਨੀ ਕੁਮਾਰ (ਮਕੈਨਿਕਲ), ਪਵਨ ਭੱਟੀ,  ਜ਼ੋਗਿੰਦਰ ਸਿੰਘ, ਕੌਂਸਲਰ ਰਿਟ. ਡੀ.ਐਸ.ਪੀ. ਮਲਕੀਅਤ ਸਿੰਘ, ਅਸ਼ੋਕ ਕੁਮਾਰ, ਕੁਲਵੰਤ ਸਿੰਘ ਸੈਣੀ, ਬਲਵਿੰਦਰ ਬਿੰਦੀ, ਰੂਪ ਲਾਲ ਥਾਪਰ, ਨਰਿੰਦਰ ਸਿੰਘ, ਰਮੇਸ਼ ਠਾਕੁਰ, ਸੁਰੇਸ਼ ਕੁਮਾਰ ਭਾਟੀਆ ਬਿੱਟੂ, ਸੰਤੋਖ ਸਿੰਘ ਔਜਲਾ, ਮੀਨੂ ਸੇਠੀ, ਰਣਜੀਤ ਚੌਧਰੀ, ਸਵੀਤਾ ਸੂਦ, ਨਗਰ ਨਿਗਮ ਦੇ ਅਧਿਕਾਰੀ/ਕਰਮਚਾਰੀ ਅਤੇ ਸ਼ਹਿਰ ਨਿਵਾਸੀ ਇਸ ਮੌਕੇ ਤੇ ਵੱਡੀ ਗਿਣਤੀ ਵਿਚ ਹਾਜਰ ਸਨ।

LEAVE A REPLY

Please enter your comment!
Please enter your name here