ਪ੍ਰਾਪਰਟੀ ਟੈਕਸ ਜਮਾਂ ਨਾਂ ਕਰਵਾਉਣ ਤੇ ਪੁਰਹੀਰਾਂ ਵਿਖੇ ਦੁਕਾਨ ਨੂੰ ਕੀਤਾ ਸੀਲ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼),ਰਿਪੋਰਟ: ਗੁਰਜੀਤ ਸੋਨੂੰ। ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨਗਰ ਨਿਗਮ ਐਕਟ 1976 ਦੀ ਧਾਰਾ 138 (ਸੀ) ਅਧੀਨ ਜਾਇਦਾਦ ਸੀਲ ਕਰਨ ਲਈ ਦਿੱਤੇ ਗਏ ਨੋਟਿਸਾਂ ਦੇ ਬਾਵਜੂਦ ਦੁਕਾਨਦਾਰਾਂ ਵੱਲੋਂ ਪ੍ਰਾਪਰਟੀ ਟੈਕਸ ਜਮਾਂ ਨਾਂ ਕਰਵਾਉਣ ਤੇ ਉਹਨਾਂ ਪ੍ਰਾਪਰਟੀ ਮਾਲਕਾਂ/ਕਾਬਜਕਾਰਾਂ ਦੀ ਪ੍ਰਾਪਰਟੀ ਸੀਲ ਕਰਨ ਸਬੰਧੀ ਨਗਰ ਨਿਗਮ ਵੱਲੋਂ ਕਾਰਵਾਈ ਕਰਦੇ ਹੋਏ ਸੁਪਰਿਟੇਂਡੇਂਟ ਗੁਰਮੇਲ ਸਿੰਘ ਦੀ ਅਗਵਾਈ ਵਿੱਚ ਭੇਜੀ ਗਈ ਟੀਮ ਵਲੋਂ ਸ਼ਹਿਰ ਦਾ ਦੌਰਾ ਕਰ ਕੇ ਦੁਕਾਨਾਂ ਸੀਲ ਕੀਤੀਆਂ ਗਈਆਂ ਟੀਮ ਵਿਚ ਇੰਸਪੈਕਟਰ ਮੁਕਲ ਕੇਸਰ, ਲੇਖ ਰਾਜ, ਸੰਦੀਪ ਕੁਮਾਰ, ਅਰਜੁਨ, ਅਨਮੋਲ ਧੀਰ, ਸੰਜੀਵ ਸ਼ਰਮਾ ਅਤੇ ਪ੍ਰਦੀਪ ਕੁਮਾਰ ਸ਼ਾਮਲ ਸਨ।

Advertisements

ਉਹਨਾਂ ਵਲੋਂ ਪੁਰਹੀਰਾਂ ਮੇਨ ਰੋਡ ਵਿੱਖੇ 1 ਦੁਕਾਨਦਾਰ ਵੱਲੋਂ ਪ੍ਰਾਪਰਟੀ ਟੈਕਸ ਅਦਾ ਨਾ ਕਰਨ ਤੇ ਉਸ ਦੀ ਦੁਕਾਨ ਨੂੰ ਸੀਲ ਕੀਤਾ ਗਿਆ। ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਦੱਸਿਆ ਕਿ ਜਿਨਾਂ ਪ੍ਰਾਪਰਟੀ ਮਾਲਕਾਂ ਨੂੰ ਹਾਊਸ ਟੈਕਸ ਅਤੇ ਪ੍ਰਾਪਰਟੀ ਟੈਕਸ ਜਮਾਂ ਕਰਵਾਉਣ ਸਬੰਧੀ 112 ਏ (5) ਅਤੇ 138 (ਸੀ) ਦੇ ਨੋਟਿਸ ਦਿੱਤੇ ਗਏ ਹਨ। ਉਹਨਾਂ ਨੂੰ ਬਣਦੀ ਰਕਮ ਜਮਾਂ ਨਾ ਕਰਵਾਉਣ ਤੇ ਦੁਕਾਨਾਂ/ਪ੍ਰਾਪਰਟੀ ਨੂੰ ਸੀਲ ਕੀਤਾ ਜਾਵੇਗਾ। 

LEAVE A REPLY

Please enter your comment!
Please enter your name here