ਕਿੱਤਾ ਮੁਖੀ ਸਿਖਲਾਈ ਕੋਰਸ 4 ਫਰਵਰੀ ਤੋਂ  

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਡਾ. ਮਨਿੰਦਰ ਸਿੰਘ ਬੌਂਸ ਨੇ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਨਜ਼ਦੀਕ ਮਾਹਿਲਪੁਰ ਵਲੋਂ ਸਹਿਕਾਰੀ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸਿਖਲਾਈ ਕੋਰਸ ਕਰਾਏ ਜਾਂਦੇ ਹਨ।

Advertisements

ਉਹਨਾਂ ਦੱਸਿਆ ਕਿ ਇਹਨਾਂ ਕੋਰਸਾਂ ਤਹਿਤ ਘਰੇਲੂ ਪੱਧਰ ‘ਤੇ ਕੇਕ, ਮਫਿੰਨਸ ਅਤੇ ਪੀਜ਼ਾ ਬਣਾਉਣ ਬਾਰੇ ਕਿੱਤਾ ਮੁਖੀ ਸਿਖਲਾਈ ਕੋਰਸ 4 ਤੋਂ 8 ਫਰਵਰੀ ਤੱਕ ਕਰਵਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਕੋਰਸ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਹੋਵੇਗਾ। ਕੋਰਸ ਪੂਰਾ ਹੋਣ ਉਪਰੰਤ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਚਾਹਵਾਨ ਸਿਖਿਆਰਥੀ ਅਧਾਰ ਕਾਰਡ ਦੀ ਕਾਪੀ ਅਤੇ ਫੋਟੋ ਨਾਲ ਲੈ ਕੇ ਕੇਂਦਰ ਵਿਖੇ ਪਹੁੰਚਣ। 

LEAVE A REPLY

Please enter your comment!
Please enter your name here