ਰੈਡ ਕਰਾਸ ਮੇਲੇ ਵਿੱਚ ਕੀਤੀ ਜਾਵੇ ਵੱਧ ਤੋਂ ਵੱਧ ਸ਼ਿਰਕਤ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਰੈਡ ਕਰਾਸ ਸੋਸਾਇਟੀ ਵਲੋਂ 2 ਫਰਵਰੀ ਨੂੰ ਕਰਵਾਏ ਜਾ ਰਹੇ ਰੈਡ ਕਰਾਸ ਮੇਲੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਜ਼ਿਲਾ ਪ੍ਰਸਾਸ਼ਨ ਵਲੋਂ ਆਮ ਜਨਤਾ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਲਈ ਸੱਦਾ ਦਿੱਤਾ ਗਿਆ ਹੈ, ਤਾਂ ਜੋ ਮੇਲੇ ਨੂੰ ਸਫ਼ਲ ਬਣਾਇਆ ਜਾ ਸਕੇ। ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲਾ ਰੈਡ ਕਰਾਸ ਸੋਸਾਇਟੀ ਈਸ਼ਾ ਕਾਲੀਆ ਨੇ ਕਿਹਾ ਕਿ 2 ਫਰਵਰੀ ਨੂੰ ਰੌਸ਼ਨ ਗਰਾਊਂਡ, ਹੁਸ਼ਿਆਰਪੁਰ ਵਿਖੇ ਲੱਗਣ ਵਾਲੇ ਮਨੋਰੰਜਕ ਭਰਪੂਰ ਰੈਡ ਕਰਾਸ ਮੇਲੇ ਵਿੱਚ ਵੱਧ ਤੋਂ ਵੱਧ ਸ਼ਿਰਕਤ ਕੀਤੀ ਜਾਵੇ। ਉਹਨਾਂ ਕਿਹਾ ਕਿ ਵੱਖ-ਵੱਖ ਵਪਾਰਕ ਅਦਾਰਿਆਂ ਅਤੇ ਸੈਲਫ ਹੈਲਪ ਗਰੁੱਪਾਂ ਵਲੋਂ ਆਪਣੇ ਸਟਾਲ ਲਗਾਏ ਜਾ ਰਹੇ ਹਨ, ਜਿਨਾਂ ਰਾਹੀਂ ਖਰੀਦੋ-ਫਰੋਖਤ ਤੋਂ ਇਲਾਵਾ ਵੱਖ-ਵੱਖ ਖਾਣ-ਪੀਣ ਦੀਆਂ ਵਸਤਾਂ ਦਾ ਆਨੰਦ ਮਾਣਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਬੱਚਿਆਂ ਲਈ ਵੀ ਇਹ ਮੇਲਾ ਮਨੋਰੰਜਕ ਭਰਪੂਰ ਹੋਵੇਗਾ।

Advertisements

ਉਹਨਾਂ ਕਿਹਾ ਕਿ ਬੱਚਿਆਂ ਲਈ ਝੂਲੇ ਆਦਿ ਤੋਂ ਇਲਾਵਾ ਵੱਖ-ਵੱਖ ਗੇਮਾਂ ਖਿੱਚ ਦਾ ਕੇਂਦਰ ਹੋਣਗੀਆਂ। ਉਹਨਾਂ ਕਿਹਾ ਕਿ ਮੇਲੇ ਦੌਰਾਨ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੇ ਅਧਿਕਾਰੀਆਂ ਅਤੇ ਦਾਨੀ ਸੱਜਣਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਜਾ ਰਹੇ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਸਵੀਪ ਤਹਿਤ ਵੀ ਜਾਗਰੂਕਤਾ ਵੰਨਗੀ ਪੇਸ਼ ਕੀਤੀ ਜਾਵੇਗੀ। ਉਹਨਾਂ ਮੇਲੇ ਦੌਰਾਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਨੂੰ ਹਦਾਇਤ ਕੀਤੀ। ਈਸ਼ਾ ਕਾਲੀਆ ਨੇ ਕਿਹਾ ਕਿ ਜ਼ਿਲਾ ਰੈਡ ਕਰਾਸ ਸੋਸਾਇਟੀ ਵਲੋਂ ਲਗਾਇਆ ਜਾ ਰਿਹਾ ਰੈਡ ਕਰਾਸ ਮੇਲਾ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਪੋਲੀਥੀਨ ਫਰੀ ਹੋਵੇਗਾ ਅਤੇ ਮੇਲੇ ਦੌਰਾਨ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਬਿਲਕੁੱਲ ਨਹੀਂ ਕਰਨ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਮੇਲੇ ਦੌਰਾਨ ਵਾਤਾਵਰਣ ਅਨੁਕੂਲ ਜਿਊਡ ਬੈਗਜ਼ ਦਾ ਸਟਾਲ ਵੀ ਵਿਸ਼ੇਸ਼ ਤੌਰ ‘ਤੇ ਲਗਾਇਆ ਜਾ ਰਿਹਾ ਹੈ। ਮੇਲੇ ਦੌਰਾਨ ਵੱਖ-ਵੱਖ ਲੱਕੀ ਕੂਪਨ ਦੇ ਡਰਾਅ ਵੀ ਕੱਢੇ ਜਾ ਰਹੇ ਹਨ, ਜਿਸ ਵਿੱਚ ਇਕ ਸਕੂਟੀ, 2 ਲੈਪਟਾਪ, 10 ਮੋਬਾਇਲ, 5 ਟੈਬਸ, 10 ਕੈਲਕੁਲੇਟਰ ਅਤੇ 10 ਹੌਟ ਕੇਸ ਸ਼ਾਮਲ ਹਨ। 

LEAVE A REPLY

Please enter your comment!
Please enter your name here