ਰੈਡ ਕਰਾਸ ਮੇਲੇ ਵਿੱਚ ਨਾਲਸਾ ਸਕੀਮਾਂ ਸਬੰਧੀ ਦਿੱਤੀ ਜਾਣਕਾਰੀ 

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮਾਨਯੋਗ ਜ਼ਿਲਾ ਅਤੇ ਸੈਸ਼ਨ ਜੱਜ ਸ੍ਰੀਮਤੀ ਅਮਰਜੋਤ ਭੱਟੀ ਦੇ ਦਿਸ਼ਾ-ਨਿਰਦਸ਼ਾਂ ਅਨੁਸਾਰ ਰੌਸ਼ਨ ਗਰਾਉਂਡ ਹੁਸ਼ਿਆਰਪੁਰ ਰੈਡ ਮੇਲੇ ਵਿੱਚ ਇਕ ਵਿਸ਼ੇਸ਼ ਸਟਾਲ ਲਗਾਇਆ ਗਿਆ, ਜਿਸ ਦੀ ਅਗਵਾਈ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾ ਅਥਾਰਟੀ-ਕਮ-ਸੀ.ਜੇ.ਐਮ. ਸ੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਨੇ ਕੀਤੀ।
ਇਸ ਮੌਕੇ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਨੇ ਦੱਸਿਆ ਕਿ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨਾਲਸਾ ਸਕੀਮਾਂ ਅਧੀਨ ਦਿੱਤੀਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਪ੍ਰਚਾਰ ਕਰਦਿਆਂ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ।

Advertisements

ਉਹਨਾਂ ਦੱਸਿਆ ਕਿ ਨਾਲਸਾ ਸਕੀਮਾਂ ਸਬੰਧੀ ਸਾਹਿਤ ਵੀ ਵੰਡਿਆ ਗਿਆ ਅਤੇ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਦੀ ਜਾਣਕਾਰੀ ਲਈ 2 ਪੈਨਲ ਐਡਵੋਕੇਟ ਅਤੇ 3 ਪੈਰਾ ਲੀਗਲ ਵਲੰਟੀਅਰ ਨਿਯੁਕਤ ਕੀਤੇ ਸਨ। ਇਸ ਮੌਕੇ ਰਵੀ ਹਮਰੋਲ, ਮਿਸ ਹਰਜੀਤ ਕੌਰ, ਪੈਰਾ ਲੀਗਲ ਵਲੰਟੀਅਰ ਬਲਬੀਰ ਸਿੰਘ, ਕਸਤੂਰੀ ਲਾਲ ਅਤੇ ਪਵਨ ਕੁਮਾਰ ਸ਼ਰਮਾ ਹਾਜ਼ਰ ਸਨ।

LEAVE A REPLY

Please enter your comment!
Please enter your name here