ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਪੰਜਾਬ ਦੀ ਮੀਟਿੰਗ 5 ਫਰਵਰੀ ਨੂੰ  

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਸੰਤ ਜਸਵਿੰਦਰ ਸਿੰਘ ਡਾਂਡੀਆਂ ਖਜਾਨਚੀ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਪੰਜਾਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਪੰਜਾਬ ਦੀ ਇੱਕ ਵਿਸ਼ੇਸ਼ ਮੀਟਿੰਗ ਅਸਥਾਨ ਡੇਰਾ ਕਾਲੇਵਾਲ ਭਗਤਾਂ ਹੈਡ ਆਫਿਸ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਪੰਜਾਬ ਵਿਖੇ ਮਿਤੀ 5 ਫਰਵਰੀ ਦਿਨ ਮੰਗਲਵਾਰ ਨੂੰ 11 ਤੋਂ 2 ਵਜੇ ਤੱਕ ਹੋ ਰਹੀ ਹੈ।

Advertisements

ਉਹਨਾਂ ਸੁਸਾਇਟੀ ਦੇ ਸਮੂਹ ਸੰਤ ਮਹਾਂਪੁਰਸ਼ਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਮੀਟਿੰਗ ਵਿੱਚ ਪਹੁੰਚਣ। ਉਹਨਾਂ ਦੱਸਿਆ ਕਿ ਮੀਟਿੰਗ ਵਿੱਚ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ  ਗੁਰਪੁਰਬ ਮਨਾਉਣ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕੌਮ ਦੇ ਹੋਰ ਮਸਲੇ ਵੀ ਵਿਚਾਰੇ ਜਾਣਗੇ। ਇਸ ਮੌਕੇ ਚੇਅਰਮੈਨ ਸੰਤ ਮਹਿੰਦਰਪਾਲ ਪੰਡਵਾ, ਵਾਈਸ ਚੇਅਰਮੈਨ ਸੰਤ ਸੀਤਲ ਦਾਸ ਕਾਲੇਵਾਲ ਭਗਤਾਂ, ਸਟੇਜ ਸਕੱਤਰ ਬੀਬੀ ਮੀਨਾ ਦੇਵੀ, ਸੰਤ ਸੀਤਲ ਦਾਸ ਪਰਸਰਾਮਪੁਰ, ਸੰਤ ਬਾਬਾ ਸ਼ਾਮ ਦਾਸ ਝੰਡੇਰ ਖੁਰਦ, ਸੰਤ ਉਮੇਸ਼੍ਰ ਦਾਸ ਫਗਵਾੜਾ, ਸੰਤ ਬੇਲਾ ਦਾਸ ਨਰੂੜ, ਬਾਲ ਕਿਸ਼ਨ ਪੰਡਵਾ, ਹਰੀ ਪਾਲ ਪੰਡਵਾ ਸਮੇਤ ਸੰਗਤਾਂ ਹਾਜਰ ਸਨ।

LEAVE A REPLY

Please enter your comment!
Please enter your name here