6 ਫਰਵਰੀ ਤੋਂ 30ਵਾਂ ਸੜਕ ਸੁਰੱਖਿਆ ਹਫ਼ਤਾ ਸ਼ੁਰੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜ਼ਿਲੇ ਵਿੱਚ ਰਿਜ਼ਨਲ ਟਰਾਂਸਪੋਰਟ ਅਥਾਰਟੀ ਵਲੋਂ 30ਵਾਂ ਸੜਕ ਸੁਰੱਖਿਆ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਵਿਭਾਗ ਵਲੋਂ ਵੱਖ-ਵੱਖ ਗਤੀਵਿਧੀਆਂ ਤਹਿਤ ਜਾਗਰੂਕਤਾ ਫੈਲਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਰਿਜ਼ਨਲ ਟਰਾਂਸਪੋਰਟ ਅਥਾਰਟੀ ਹੁਸ਼ਿਆਰਪੁਰ ਵਲੋਂ ਸੜਕ ਸੁਰੱਖਿਆ ਹਫ਼ਤਾ ਮਨਾਇਆ ਜਾ ਰਿਹਾ ਹੈ ਅਤੇ ਇਸ ਹਫ਼ਤੇ ਦੌਰਾਨ ਟਰੈਫ਼ਿਕ ਨਿਯਮਾਂ ਸਬੰਧੀ ਜਾਗਰੂਕਤਾ ਫੈਲਾਈ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿੱਥੇ ਵਿਭਾਗ ਵਲੋਂ ਵੱਖ-ਵੱਖ ਚੌਕਾਂ ‘ਤੇ ਸੜਕ ਸੁਰੱਖਿਆ ਹਫ਼ਤਾ ਸਬੰਧੀ ਜਾਗਰੂਕਤਾ ਬੈਨਰ ਲਗਾਏ ਜਾ ਰਹੇ ਹਨ, ਉਥੇ ਵੱਖ-ਵੱਖ ਪ੍ਰਦੂਸ਼ਣ ਚੈਕ ਸੈਂਟਰਾਂ ‘ਤੇ ਵਹੀਕਲਾਂ ਦਾ ਮੁਫ਼ਤ ਪ੍ਰਦੂਸ਼ਣ ਚੈਕ ਕੀਤਾ ਜਾ ਰਿਹਾ ਹੈ।

Advertisements

ਉਹਨਾਂ ਦੱਸਿਆ ਕਿ 6 ਫਰਵਰੀ ਨੂੰ ਵਿਭਾਗ ਵਲੋਂ ਦਾਣਾ ਮੰਡੀ ਹੁਸ਼ਿਆਰਪੁਰ ਵਿਖੇ ਟਰੈਕਟਰ-ਟਰਾਲੀਆਂ ‘ਤੇ ਰਿਫਲੈਕਟਰ ਲਗਾਏ ਜਾਣਗੇ, ਜਦਕਿ 7 ਫਰਵਰੀ ਨੂੰ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਦੀ ਵਰਕਸ਼ਾਪ ਵਿੱਚ ਬੱਸਾਂ ਦੇ ਡਰਾਈਵਰਾਂ ਦੀਆਂ ਅੱਖਾਂ ਦਾ ਮੁਫ਼ਤ ਚੈਕਅੱਪ ਕੀਤਾ ਜਾਵੇਗਾ। ਈਸ਼ਾ ਕਾਲੀਆ ਨੇ ਦੱਸਿਆ ਕਿ 8 ਫਰਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੰਟਾ ਘਰ ਵਿਖੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਵੀ ਲਗਾਇਆ ਜਾ ਰਿਹਾ ਹੈ ਅਤੇ 9 ਫਰਵਰੀ ਨੂੰ ਗੱਡੀਆਂ ਦੇ ਰਿਫਲੈਕਟਰ ਲਗਾਉਣ ਤੋਂ ਇਲਾਵਾ ਵਾਹਨ ਮਾਲਕਾਂ/ਡਰਾਈਵਰਾਂ/ਕੰਡਕਟਰਾਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ 10 ਫਰਵਰੀ ਨੂੰ ਮੋਟਰ ਗੱਡੀ ਇੰਸਪੈਕਟਰ ਹੁਸ਼ਿਆਰਪੁਰ ਬੱਸਾਂ ਦੀ ਚੈਕਿੰਗ ਕਰਨਗੇ।

ਡਿਪਟੀ ਕਮਿਸ਼ਨਰ ਨੇ ਅਪੀਲ ਕਰਦਿਆਂ ਕਿਹਾ ਕਿ ਟਰੈਫ਼ਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਕਿਉਂਕਿ ਟਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਆਪਣੀ ਅਤੇ ਦੂਸਰਿਆਂ ਦੀ ਜ਼ਿੰਦਗੀ ਸੁਰੱਖਿਅਤ ਰੱਖੀ ਜਾ ਸਕਦੀ ਹੈ। ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਨਾਬਾਲਗ ਬੱਚਿਆਂ ਨੂੰ ਦੋਪਹੀਆ ਵਾਹਨ ਨਾ ਚਲਾਉਣ ਦਿੱਤੇ ਜਾਣ। ਇਸ ਤੋਂ ਇਲਾਵਾ ਤੇਜ਼ ਸਪੀਡ ਹਾਦਸਿਆਂ ਦਾ ਕਾਰਨ ਬਣਦੀ ਹੈ, ਇਸ ਲਈ ਤੇਜ਼ ਸਪੀਡ ‘ਤੇ ਕੰਟਰੋਲ ਕੀਤਾ ਜਾਵੇ। 

LEAVE A REPLY

Please enter your comment!
Please enter your name here