ਪੇਂਡੂ ਸਵੈ ਰੁਜ਼ਗਾਰ ਸੰਸਥਾ ਦੇ ਕੋਰਸਾਂ ਦਾ ਨੌਜਵਾਨ ਲੈਣ ਫਾਇਦਾ: ਚੋਪੜਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਨੈਸ਼ਨਲ ਬੈਂਕ ਪੇਂਡੂ ਸਵੈ ਰੋਜ਼ਗਾਰ ਸਿਖਲਾਈ ਸੰਸਥਾ ਹੁਸ਼ਿਆਰਪੁਰ ਵਲੋਂ ਜਿਲਾ ਪਰਿਸ਼ਦ ਕੰਪਲੈਕਸ ਵਿੱਚ ਚੱਲ ਰਹੇ ਟ੍ਰੇਨਿੰਗ ਪ੍ਰੋਗਰਾਮ ਰੈਫਰੀਜਰੇਸ਼ਨ ਅਤੇ ਏਅਰ ਕੰਡੀਸ਼ਨਰ ਦੇ ਕੋਰਸ ਸਮਾਪਤ ਹੋਣ ‘ਤੇ ਸਿੱਖਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕਰਨ ਲਈ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਚੀਫ਼ ਲੀਡ ਜ਼ਿਲਾ ਮੈਨੇਜਰ ਆਰ.ਕੇ. ਚੋਪੜਾ ਅਤੇ ਬਲਜਿੰਦਰ ਪਾਲ ਸਿੰਘ ਪ੍ਰਧਾਨ ਪ੍ਰੈਸ ਕਲੱਬ ਹੁਸ਼ਿਆਰਪੁਰ ਹਾਜ਼ਰ ਹੋਏ। ਇਸ ਮੌਕੇ ਜ਼ਿਲਾ ਮੈਨੇਜਰ ਆਰ.ਕੇ. ਚੋਪੜਾ ਨੇ ਕਿਹਾ ਕਿ ਪੀ.ਐਨ.ਬੀ. ਪੇਂਡੂ ਸਵੈ ਰੁਜ਼ਗਾਰ ਯੋਜਨਾ ਤਹਿਤ ਚੱਲ ਰਹੀ ਸੰਸਥਾ ਦਾ ਮੁੱਖ ਉਦੇਸ਼ ਵੱਧ ਤੋਂ ਵੱਧ ਨੌਜਵਾਨਾਂ ਨੂੰ ਮੁਫ਼ਤ ਕਿੱਤਾ ਸਿਖਲਾਈ ਦੇ ਕੇ ਸਵੈ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਹੈ ਤਾਂ ਜੋ ਵੱਧ ਰਹੀ ਬੇਰੁਜ਼ਗਾਰੀ ਨੂੰ ਖਤਮ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਕੋਈ ਵੀ ਲੋੜਵੰਦ ਵਿਅਕਤੀ ਸੰਸਥਾ ਤੋਂ ਟ੍ਰੇਨਿੰਗ ਪ੍ਰਾਪਤ ਕਰ ਸਕਦਾ ਹੈ।

Advertisements

ਇਸ ਮੌਕੇ ਬਲਜਿੰਦਰਪਾਲ ਸਿੰਘ ਨੇ ਕਿਹਾ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਸੰਸਥਾ ਤੋਂ ਲਾਭ ਲੈਂਦਿਆਂ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੀਦਾ ਹੈ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਕ੍ਰਿਸ਼ਨ ਗੋਪਾਲ ਸ਼ਰਮਾ ਨੇ ਦੱਸਿਆ ਕਿ ਸੰਸਥਾ ਵਲੋਂ ਵੱਖ-ਵੱਖ ਟ੍ਰੇਨਿੰਗ ਪ੍ਰੋਗਰਾਮ ਲੜਕੇ ਅਤੇ ਲੜਕੀਆਂ ਲਈ ਸ਼ੁਰੂ ਕੀਤੇ ਗਏ ਹਨ। ਜਿਸ ਤਹਿਤ ਲੇਡੀਜ਼ ਟੇਲਰ, ਬਿਊਟੀ ਪਾਰਲਰ, ਘਰੇਲੂ ਬਿਜਲੀ ਉਪਰਕਨ ਰਿਪੇਅਰ, ਅਚਾਰ, ਚਟਨੀ ਬਣਾਉਣਾ, ਕੰਪਿਊਟਰਾਇਜ਼ਡ ਅਕਾਉਂਟਿੰਗ, ਮੋਬਾਈਲ ਰਿਪੇਅਰ, ਪਲੰਬਰ ਅਤੇ ਸੈਨੇਟਰੀ ਆਦਿ ਦੀ ਟ੍ਰੇਨਿੰਗ ਦਿੱਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਇਹ ਟ੍ਰੇਨਿੰਗ 18 ਤੋਂ 45 ਸਾਲ ਦੇ ਨੌਜਵਾਨਾਂ ਨੂੰ ਮੁਫ਼ਤ ਦਿੱਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਸੰਸਥਾ ਵਿੱਚ 25 ਫਰਵਰੀ ਤੋਂ ਪਲੰਬਰ ਅਤੇ ਸੈਨੇਟਰੀ ਵਰਕਸ ਦੀ ਟ੍ਰੇਨਿੰਗ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੌਕੇ ਸੰਸਥਾ ਦੇ ਫੈਕਿਲਟੀ ਸ਼ਾਕਸੀ ਜੋਸ਼ੀ, ਹਰਪਾਲ, ਡਿੰਪਲ, ਤਰਸੇਮ ਲਾਲ ਆਦਿ ਹਾਜ਼ਰ ਸਨ। 

LEAVE A REPLY

Please enter your comment!
Please enter your name here