ਪਿੰਡ ਬਿਲਾਸਪੁਰ ਵਿਖੇ ਲਗਾਇਆ ਖੂਨਦਾਨ ਕੈਂਪ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼),ਰਿਪੋਰਟ: ਜਤਿੰਦਰ ਪ੍ਰਿੰਸ। ਸ਼੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਅਤੇ ਸਰਵ ਕਲਿਆਣ ਵੈਲਫੇਅਰ ਸੁਸਾਇਟੀ ਵਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 642ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਬਿਲਾਸਪੁਰ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਪੰਜਾਬ ਸਟੇਟ ਬਲੱਡ ਟਰਾਂਸਫਿਉੂਜ਼ਨ ਕੋਂਸਿਲ ਵਲੋਂ ਖੂਨ ਇਕੱਠਾ ਕੀਤਾ ਗਿਆ।

Advertisements

ਇਸ ਮੌਕੇ ਪ੍ਰਧਾਨ ਸਰਬਜੀਤ ਸਿੰਘ ਨੇ ਦੱਸਿਆ ਕਿ ਬਲੱਡ ਕੈਂਪ ਵਿੱਚ 26 ਯੂਨਿਟ ਖੂਨ ਇਕੱਤਰ ਕੀਤਾ ਗਿਆ।  ਇਸ ਮੌਕੇ ਗੁਰਦੁਆਰਾ ਦੇ ਪ੍ਰਧਾਨ ਮਲਕੀਤ ਸਿੰਘ ਨੇ ਦੱਸਿਆ ਕਿ ਇਸ ਖੂਨਦਾਨ ਕੈਂਪ ਵਿੱਚ ਨੌਜਵਾਨਾਂ ਦੇ ਨਾਲ-ਨਾਲ ਔਰਤਾਂ ਅਤੇ ਲੜਕੀਆਂ ਵਲੋਂ ਵੀ ਉਤਸ਼ਾਹ ਨਾਲ ਖੂਨਦਾਨ ਕੀਤਾ ਗਿਆ ਜੋਕਿ ਇੱਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਮਹਿੰਦਰ ਸਿੰਘ, ਰਾਜਪਾਲ, ਰੇਸ਼ਮ ਲਾਲ, ਬਿੰਦੀ, ਅਵਤਾਰ ਸਿੰਘ,  ਗੁਰਪ੍ਰੀਤ ਰੱਤੂ, ਅਸ਼ਵਨੀ,  ਹੈਪੀ ਪਧਿਆਣਾ,  ਹਰਮੇਸ਼ ਲਾਲ,  ਗੁਰਪ੍ਰੀਤ ਸਿੰਘ ਬਾਬਾ,  ਬਲਵਿੰਦਰ ਸਿੰਘ ਆਦਿ ਹਾਜਰ ਸਨ। 

LEAVE A REPLY

Please enter your comment!
Please enter your name here