ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਰੋਜ਼ਗਾਰ ਮੇਲਾ 22 ਫਰਵਰੀ ਨੂੰ

ਹੁਸ਼ਿਆਰਪੁਰ (ਦ ਸਟੈਰਲ ਨਿਊਜ਼)। ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 22 ਫਰਵਰੀ ਨੂੰ ਰਿਆਤ ਬਾਹਰਾ ਇੰਸਟੀਚਿਊਟ ਆਫ਼ ਟੈਕਨੋਲੋਜੀ ਹੁਸ਼ਿਆਰਪੁਰ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਰੋਜ਼ਗਾਰ ਮੇਲੇ ਵਿੱਚ ਕਰੀਬ 22 ਪ੍ਰਾਈਵੇਟ ਕੰਪਨੀਆਂ ਵਰਧਮਾਨ ਯਾਰਨਜ਼ ਐਂਡ ਥਰੈਡਜ, ਲਿਊਮੀਨਸ ਪਾਵਰ ਲਿਮ., ਪੁਖਰਾਜ ਹਰਬਲ, ਆਈ.ਡੀ.ਬੀ.ਆਈ. ਫੈਡਰਲ ਆਦਿ ਵਲੋਂ ਨੌਜਵਾਨਾਂ ਦੀ ਚੋਣ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਮੇਲੇ ਵਿੱਚ ਦਸਵੀਂ, ਬਾਹਰਵੀਂ ਅਤੇ ਗਰੇਜੂਏਸ਼ਨ ਪਾਸ ਨੌਜਵਾਨ ਹਿੱਸਾ ਲੈ ਸਕਦੇ ਹਨ। 

LEAVE A REPLY

Please enter your comment!
Please enter your name here