ਨੌਜਵਾਨ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਵੱਧ ਤੋਂ ਵੱਧ ਲੈਣ ਲਾਹਾ: ਈਸ਼ਾ ਕਾਲੀਆ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਨੌਜਵਾਨ ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਲਗਾਏ ਜਾ ਰਹੇ ਰੋਜ਼ਗਾਰ ਮੇਲਿਆਂ ਅਤੇ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਵੱਧ ਤੋਂ ਵੱਧ ਲਾਹਾ ਲੈਣ। ਉਹਨਾਂ ਦੱਸਿਆ ਕਿ ਰਿਆਤ ਬਾਹਰਾ ਇੰਸਟੀਚਿਊਟ ਹੁਸ਼ਿਆਰਪੁਰ ਵਿਖੇ 22 ਫਰਵਰੀ ਨੂੰ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਨਾਮੀ ਕੰਪਨੀਆਂ ਵਲੋਂ ਯੋਗ ਨੌਜਵਾਨਾਂ ਦੀ ਮੌਕੇ ‘ਤੇ ਹੀ  ਪਲੇਸਮੈਂਟ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਰੋਜ਼ਗਾਰ ਮੇਲੇ ਵਿੱਚ ਕਰੀਬ 22 ਪ੍ਰਾਈਵੇਟ ਕੰਪਨੀਆਂ ਪਹੁੰਚ ਰਹੀਆਂ ਹਨ, ਜਿਨਾਂ ਵਿੱਚ ਵਰਧਮਾਨ ਯਾਰਨਜ਼ ਐਂਡ ਥਰੈਡਜ, ਲਿਊਮੀਨਸ ਪਾਵਰ ਲਿਮ:, ਪੁਖਰਾਜ ਹਰਬਲ, ਆਈ.ਡੀ.ਬੀ.ਆਈ. ਫੈਡਰਲ ਆਦਿ ਸ਼ਾਮਲ ਹਨ। ਉਹਨਾਂ ਦੱਸਿਆ ਕਿ ਮੇਲੇ ਵਿੱਚ ਦਸਵੀਂ, ਬਾਹਰਵੀਂ ਅਤੇ ਗਰੇਜੂਏਸ਼ਨ ਪਾਸ ਨੌਜਵਾਨ ਹਿੱਸਾ ਲੈ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਵਿੱਚ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਕੰਪਲੈਕਸ ਵਿਖੇ ਬਣੇ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਦਫ਼ਤਰ ਨੌਜਵਾਨਾਂ ਲਈ ਰਾਹ ਦਸੇਰਾ ਬਣਿਆ ਹੋਇਆ ਹੈ। ਉਹਨਾਂ ਕਿਹਾ ਹਰ ਰੋਜ਼ ਨੌਜਵਾਨ ਇਥੇ ਆ ਕੇ ਨੌਕਰੀਆਂ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਇਲਾਵਾ ਖੁਦ ਹੀ ਕੰਪਿਊਟਰਾਂ ‘ਤੇ ਆਪਣਾ ਬਾਇਓ ਡਾਟਾ ਤਿਆਰ ਕਰ ਰਹੇ ਹਨ। ਇਸ ਤੋਂ ਇਲਾਵਾ ਉਹਨਾਂ ਨੂੰ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਬਾਰੇ ਜਾਣੂ ਵੀ ਕਰਵਾਇਆ ਜਾ ਰਿਹਾ ਹੈ।

Advertisements

ਉਹਨਾਂ ਕਿਹਾ ਕਿ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਇਸ ਦਫ਼ਤਰ ਰਾਹੀਂ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤੀ ਵਿੱਚ ਵੱਡੀ ਸਹੂਲਤ ਮਿਲ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੋਲੇ ਗਏ ਇਸ ਦਫ਼ਤਰ ਦਾ ਮੁੱਖ ਉਦੇਸ਼ ਨੌਜਵਾਨਾਂ ਲਈ ਵੱਧ ਤੋਂ ਵੱਧ ਨੌਕਰੀਆਂ ਦੇ ਮੌਕੇ ਪੈਦਾ ਕਰਨਾ ਹੈ। ਉਹਨਾਂ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਨੌਜਵਾਨ ghargharro੍ਰgarpunjab.gov.in ਪੋਰਟਲ ‘ਤੇ ਰਜਿਸਟਰੇਸ਼ਨ ਕਰਵਾਉਣ। ਈਸ਼ਾ ਕਾਲੀਆ ਨੇ ਦੱਸਿਆ ਕਿ ਰੋਜ਼ਗਾਰ ਪ੍ਰਾਪਤੀ ਵਿੱਚ ਸਹਾਇਤਾ ਤੋਂ ਇਲਾਵਾ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਕੈਰੀਅਰ ਗਾਈਡੈਂਸ, ਕਾਊਂਸਲਿੰਗ, ਹੁਨਰ ਵਿਕਾਸ, ਉਦੱਮਤਾ ਆਦਿ ਬਾਰੇ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਇਸ ਦਫ਼ਤਰ ਵਿਖੇ ਆਈਲਟਸ ਦੀ ਸਹੂਲਤ ਤੋਂ ਇਲਾਵਾ ਇਮੀਗਰੇਸ਼ਨ ਮਾਹਰ ਦੀਆਂ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ, ਜੋ ਨੌਜਵਾਨਾਂ ਲਈ ਕਾਫ਼ੀ ਲਾਹੇਵੰਦ ਸਾਬਤ ਹੋਵੇਗਾ। ਉਹਨਾਂ ਕਿਹਾ ਕਿ ਹਰ ਹਫ਼ਤੇ ਸ਼ਡਿਊਲ ਤਿਆਰ ਕਰਕੇ ਵੱਖ-ਵੱਖ ਵਿਭਾਗਾਂ ਵਲੋਂ ਨੌਜਵਾਨਾਂ ਨੂੰ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਦਫ਼ਤਰ ਦੇ ਖੁੱਲਣ ਨਾਲ ਨੌਜਵਾਨਾਂ ਨੂੰ ਨਾ ਸਿਰਫ਼ ਯੋਗ ਅਗਵਾਈ ਮਿਲ ਰਹੀ ਹੈ, ਬਲਕਿ ਉਹਨਾਂ ਨੂੰ ਦਫ਼ਤਰ ਵਿੱਚ ਉਸਾਰੂ ਮਾਹੌਲ ਵੀ ਪ੍ਰਾਪਤ ਹੋ ਰਿਹਾ ਹੈ। ਉਹਨਾਂ ਕਿਹਾ ਕਿ ਜ਼ਿਲੇ ਦੇ ਸੀਨੀਅਰ ਸੈਕੰਡਰੀ ਸਕੂਲਾਂ ਤੋਂ ਇਲਾਵਾ ਕਾਲਜਾਂ, ਆਈ.ਟੀ.ਆਈਜ਼ ਅਤੇ ਪੋਲੀਟੈਕਨਿਕ ਕਾਲਜਾਂ ਦੇ 40 ਵਿਦਿਆਰਥੀਆਂ ਨੂੰ ਰੋਜ਼ਾਨਾ ਇਸ ਦਫ਼ਤਰ ਦਾ ਦੌਰਾ ਕਰਵਾ ਕੇ ਪੰਜਾਬ ਸਰਕਾਰ ਵਲੋਂ ਉਲੀਕੇ ਪ੍ਰੋਗਰਾਮਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ, ਤਾਂ ਜੋ ਨੌਜਵਾਨ ਰੋਜ਼ਗਾਰ, ਸਵੈ-ਰੋਜ਼ਗਾਰ ਅਤੇ ਟਰੇਨਿੰਗ ਆਦਿ ਸਬੰਧੀ ਜ਼ਿਲਾ ਰੋਜ਼ਗਾਰ ਬਿਊਰੋ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੋਂ ਜਾਣੂ ਹੋ ਸਕਣ।

LEAVE A REPLY

Please enter your comment!
Please enter your name here