ਨਗਰ ਨਿਗਮ ਕਮਿਸ਼ਨਰ ਹਰਬੀਰ ਸਿੰਘ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ-ਜਤਿੰਦਰ ਪ੍ਰਿੰਸ।  ਨਗਰ ਨਿਗਮ ਹੁਸ਼ਿਆਰਪੁਰ ਦੇ ਦਫਤਰ ਵਿਖੇ ਹਰਬੀਰ ਸਿੰਘ ਆਈ.ਏ.ਐਸ ਨੇ ਨਗਰ ਨਿਗਮ ਦੇ ਕਮਿਸ਼ਨਰ ਵਜੋਂ ਆਪਣੇ ਅਹੁਦੇ ਦਾ ਚਾਰਜ ਸੰਭਾਲਣ ਉਪਰੰਤ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਨਗਰ ਨਿਗਮ ਦੇ ਸਮੂਹ ਵਾਰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸੰਬੰਧੀ ਜਾਣਕਾਰੀ ਹਾਸਿਲ ਕੀਤੀ ਅਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨ ਦੀ ਹਿਦਾਇਤ ਕੀਤੀ ਅਤੇ ਨਗਰ ਨਿਗਮ ਦੇ ਕੰਮਾਂ ਵਿੱਚ ਹੋਰ ਬਿਹਤਰੀ ਲਿਆਉਣ ਲਈ ਆਪਣੇ ਸੁਝਾਵ ਦਿੱਤੇ।  

Advertisements

ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ,  ਡੀ.ਸੀ.ਐਫ.ਏ. ਰਾਜਪਾਲ ਸਿੰਘ, ਐਸ.ਡੀ.ਓ. ਹਰਪ੍ਰੀਤ ਸਿੰਘ,  ਕੁਲਦੀਪ ਸਿੰਘ,  ਏ.ਟੀ.ਪੀ. ਨੀਰਜ ਭੱਟੀ,  ਸੁਨੀਲ ਕੁਮਾਰ,  ਸੁਪਰਡੈਂਟ ਅਮਿਤ ਕੁਮਾਰ,  ਗੁਰਮੇਲ ਸਿੰਘ, ਸਵਾਮੀ ਸਿੰਘ, ਜੇ.ਈ ਅਸ਼ਵਨੀ ਸ਼ਰਮਾ,  ਚੀਫ ਸੈਨੇਟਰੀ ਇੰਸਪੈਕਟਰ ਨਵਦੀਪ ਸ਼ਰਮਾ,  ਸੈਨੇਟਰੀ ਇੰਸਪੈਕਟਰ ਸੰਜੀਵ ਕੁਮਾਰ,  ਫਾਈਰਮੈਨ ਅਰੁਨ ਕੁਮਾਰ ਵੀ ਹਾਜਰ ਸਨ।

LEAVE A REPLY

Please enter your comment!
Please enter your name here