ਸੈਸ਼ਨ ਜੱਜ ਨੇ ਆਪਣੇ ਪਿਤਾ ਦੀ ਯਾਦ ‘ਸਾਂਝੀ ਰਸੋਈ’ ‘ਚ ਕੀਤੀ ਸਾਂਝੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਵਧੀਕ ਜ਼ਿਲਾ ਤੇ ਸੈਸ਼ਨ ਜੱਜ ਕੁਲਦੀਪ ਸਿੰਘ ਚੀਮਾ ਨੇ ਆਪਣੇ ਪਿਤਾ ਸਵਰਗੀ ਬਲਦੇਵ ਰਾਜ ਚੀਮਾ,  ਸੇਵਾ ਮੁਕਤ ਖੇਤੀਬਾੜੀ ਅਫ਼ਸਰ ਦੀ ਨਿੱਘੀ ਯਾਦ ‘ਸਾਂਝੀ ਰਸੋਈ’ ਵਿੱਚ ਮਨਾਈ। ਇਸ ਮੌਕੇ ਉਹਨਾਂ ਦੇ ਨਾਲ ਉਹਨਾਂ ਦੀ ਧਰਮਪਤਨੀ ਸੀਮਾ ਵੀ ਸਨ। ਇਹਨਾਂ ਵਲੋਂ ‘ਸਾਂਝੀ ਰਸੋਈ’ ਵਿੱਚ ਖਾਣਾ ਖੁਆਉਣ ਦੀ ਸੇਵਾ ਵੀ ਕੀਤੀ ਗਈ। ਇਸ ਤੋਂ ਇਲਾਵਾ ਵਧੀਕ ਜ਼ਿਲਾ ਤੇ ਸੈਸ਼ਨ ਜੱਜ ਵਲੋਂ ‘ਸਾਂਝੀ ਰਸੋਈ’ ਨੂੰ 11 ਹਜ਼ਾਰ ਰੁਪਏ ਦੀ ਸਹਾਇਤਾ ਵੀ ਮੁਹੱਈਆ ਕਰਵਾਈ ਗਈ। 

Advertisements

ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲਾ ਰੈਡ ਕਰਾਸ ਸੋਸਾਇਟੀ ਈਸ਼ਾ ਕਾਲੀਆ ਦੀ ਅਗਵਾਈ ਵਿੱਚ ਰੈਡ ਕਰਾਸ ਵਲੋਂ ‘ਸਾਂਝੀ ਰਸੋਈ’ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ, ਜਿਸ ਵਿੱਚ ਰੋਜ਼ਾਨਾ ਕੇਵਲ 10 ਰੁਪਏ ਵਿੱਚ ਪੇਟ ਭਰ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸੋਸਾਇਟੀ ਵਲੋਂ ‘ਸਾਂਝੀ ਰਸੋਈ’ ਅਧੀਨ ‘ਇਕ ਦਿਨ ਸਾਂਝੀ ਰਸੋਈ ਦੇ ਨਾਲ’ (ਬੁੱਕ-ਏ-ਡੇਅ) ਤਹਿਤ ਵਿਸ਼ੇਸ਼ ਦਿਨ ਵੀ ਬੁੱਕ ਕੀਤੇ ਜਾ ਰਹੇ ਹਨ, ਤਾਂ ਜੋ ਦਾਨੀ ਸੱਜਣ ਆਪਣੇ ਵਿਸ਼ੇਸ਼ ਦਿਨ ‘ਸਾਂਝੀ ਰਸੋਈ’ ਵਿੱਚ ਮਨਾ ਸਕਣ। 

LEAVE A REPLY

Please enter your comment!
Please enter your name here