ਬਿਮਲ ਦੇ ਨੇਤਰਾਂ ਨਾਲ 2 ਜਿੰਦਗੀਆਂ ਹੋਣਗੀਆਂ ਰੋਸ਼ਣ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼),ਰਿਪੋਰਟ: ਡਾ. ਮਮਤਾ। ਦੇਵ ਨਗਰ ਹੁਸ਼ਿਆਰਪੁਰ ਨਿਵਾਸੀ ਸ਼੍ਰੀਮਤੀ ਬਿਮਲ ਦੇ ਅਕਾਲ ਚਲਾਣਾ ਕਰਨ ਉਪਰੰਤ ਉਹਨਾਂ ਦੇ ਪਰਿਵਾਰਕ ਮੈਂਬਰਾਂ ਵਲੌਂ ਉਹਨਾਂ ਦੇ ਨੇਤਰਦਾਨ ਦੇ ਪ੍ਰਣ ਨੂੰ ਪੂਰਾ ਕਰਦੇ ਹੋਏ ਉਹਨਾਂ ਦੇ ਨੇਤਰ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਨੂੰ ਦਾਨ ਕੀਤੇ ਗਏ। ਇਸ ਸਮੇਂ ਉਹਨਾਂ ਦੇ ਸਪੁੱਤਰ ਨੀਰਜ ਕੁਮਾਰ ਅਤੇ ਹੋਰ ਪਰਿਵਾਰਕ ਮੈਂਬਰ ਹਾਜਰ ਸਨ।

Advertisements

ਨੇਤਰਦਾਨ ਕਰਵਾਉਣ ਦਾ ਕੰਮ ਡਾ. ਚੂਨੀ ਲਾਲ ਕਾਜਲ ਨੇ ਕੀਤਾ। ਇਸ ਸਮੇਂ ਸੰਸਥਾ ਦੇ ਪ੍ਰਧਾਨ ਪ੍ਰੋ.ਬਹਾਦਰ ਸਿੰਘ ਸੁਨੇਤ, ਉੱਪ ਪ੍ਰਧਾਨ ਸੁਰੇਸ਼ ਕਪਾਟੀਆ, ਜੁਆਇੰਟ ਸਕੱਤਰ ਕਰਮਜੀਤ ਸਿੰਘ, ਹਰਭਜਨ ਸਿੰਘ, ਗੁਰਪ੍ਰੀਤ ਸਿੰਘ, ਮੈਡਮ ਸੰਤੋਸ਼ ਸੈਣੀ ਨੇ ਪਰਿਵਾਰ ਨਾਲ ਦੁੱਖ ਸਾਂਝਾਂ ਕੀਤਾ ਅਤੇ ਇਸ ਪਵਿੱਤਰ ਕਾਰਜ ਵਿੱਚ ਹਿੱਸਾ ਪਾਉਣ ਲਈ ਪਰਿਵਾਰ ਦਾ ਧੰਨਵਾਦ ਕੀਤਾ। ਸੰਸਥਾ ਦੇ ਮੈਂਬਰਾ ਨੇ ਦੱਸਿਆ ਕਿ ਸ਼੍ਰੀਮਤੀ ਬਿਮਲ ਦੇ ਨੇਤਰ ਮੈਡੀਕਲ ਕਾਲਜ ਅਮ੍ਰਿਤਸਰ ਭੇਜੇ ਜਾਣਗੇ ਅਤੇ ਦੋ ਨੇਤਰਹੀਣ ਵਿਅਕਤੀਆਂ ਨੂੰ ਮੁਫਤ ਲਗਵਾਏ ਜਾਣਗੇ।

LEAVE A REPLY

Please enter your comment!
Please enter your name here