ਰੂਪਜੀਤ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਬੂਟ ਤੇ ਵਰਦੀਆਂ ਭੇਂਟ ਕੀਤੇ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼),ਰਿਪੋਰਟ: ਜਤਿੰਦਰ ਪ੍ਰਿੰਸ। ਸਰਕਾਰੀ ਐਲੀਮੈਂਟਰੀ ਸਕੂਲ ਭਗਤੂਪੁਰ ਵਿਖੇ ਪ੍ਰਵਾਸੀ ਭਾਰਤੀ ਰੂਪਜੀਤ ਕੌਰ ਪਤਨੀ ਕਮਲਜੀਤ ਸਿੰਘ ਗਿੱਲ ਯੂ.ਕੇ., ਸੁਰਿੰਦਰ ਕੌਰ ਯੂ.ਕੇ. ਵਲੋਂ ਸਕੂਲ ਵਿੱਚ ਪੜਦੇ ਵਿਦਿਆਰਥੀਆਂ ਨੂੰ ਵਰਦੀਆਂ ਤੇ ਬੂਟ ਦਿੱਤੇ ਗਏ।

Advertisements

ਇਸ ਮੌਕੇ ਸਕੂਲ ਅਧਿਆਪਕ ਸਰਬਜੀਤ ਸਿੰਘ ਵਲੋਂ ਪ੍ਰਵਾਸੀ ਭਾਰਤੀਆਂ ਵਲੋਂ ਕੀਤੇ ਇਸ ਉਪਰਾਲੇ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਨਾ ਦਾ ਇਹ ਕਾਰਜ ਬਹੁਤ ਸ਼ਲਾਘਾਯੋਗ ਹੈ ਤੇ ਇਹ ਪਰਿਵਾਰ ਪਹਿਲਾਂ ਵੀ ਸਕੂਲ ਨੂੰ ਦਾਨ ਕਰਦੇ ਰਹਿੰਦੇ ਹਨ। ਇਸ ਮੌਕੇ ਸੁਦੇਸ਼ ਕੁਮਾਰ ਭਗਤੂਪੁਰ, ਸੁਰਿੰਦਰ ਕੌਰ, ਕੁਲਵਿੰਦਰ ਕੌਰ, ਅਵਤਾਰ ਕੌਰ, ਸੋਨੀਆ, ਕੁਲਵਿੰਦਰ ਕੌਰ, ਰਾਜਵਿੰਦਰ ਸਿੰਘ ਹਾਜਰ ਸਨ।

LEAVE A REPLY

Please enter your comment!
Please enter your name here