ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਬੱਕਰੀ ਪਾਲਣ ਬਾਰੇ ਕਿੱਤਾਮੁਖੀ ਸਿਖਲਾਈ ਕੋਰਸ 1 ਮਾਰਚ ਤੋਂ 

logo latest

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਸਹਿਕਾਰੀ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸਿਖਲਾਈ ਕੋਰਸ ਕਰਵਾਏ ਜਾ ਰਹੇ ਹਨ। ਇਸ ਲੜੀ ਅਧੀਨ ਬੱਕਰੀ ਪਾਲਣ ਬਾਰੇ ਕਿੱਤਾਮੁਖੀ ਸਿਖਲਾਈ ਕੋਰਸ 1 ਮਾਰਚ ਤੋਂ 8 ਮਾਰਚ ਤੱਕ ਕਰਵਾਏ ਜਾ ਰਹੇ ਹਨ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ (ਟਰੇਨਿੰਗ) ਕ੍ਰਿਸ਼ੀ ਵਿਗਿਆਨ ਕੇਂਦਰ ਹੁਸ਼ਿਆਰਪੁਰ ਡਾ. ਮਨਿੰਦਰ ਸਿੰਘ ਬੌਂਸ ਨੇ ਦੱਸਿਆ ਕਿ ਇਸ ਕੋਰਸ ਵਿੱਚ ਬੱਕਰੀ ਪਾਲਣ ਸਬੰਧੀ ਨਸਲਾਂ, ਖੁਰਾਕ ਪ੍ਰਬੰਧ, ਵਾੜੇ ਦੇ ਪ੍ਰਬੰਧ, ਪ੍ਰਜਨਣ ਅਤੇ ਬਿਮਾਰੀਆਂ ਤੋਂ ਬਚਾਅ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ। ਉਹਨਾਂ  ਦੱਸਿਆ ਕਿ ਕੋਰਸ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਹੋਵੇਗਾ ਅਤੇ ਕੋਰਸ ਪੂਰਾ ਹੋਣ ਉਪਰੰਤ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਚਾਹਵਾਨ ਸਿਖਿਆਰਥੀ 1 ਮਾਰਚ ਨੂੰ ਆਧਾਰ ਕਾਰਡ ਦੀ ਕਾਪੀ ਅਤੇ ਫੋਟੋ ਨਾਲ ਲੈ ਕੇ ਕੇਂਦਰ ਵਿਖੇ ਪਹੁੰਚਣ।

LEAVE A REPLY

Please enter your comment!
Please enter your name here