ਦੋ ਨੇਤਰਹੀਨ ਵਿਅਕਤੀਆਂ ਨੂੰ ਮੁਫਤ ਲਗਾਏ ਜਾਣਗੇ ਹਰਜੀਤ ਕੌਰ ਦੇ ਨੇਤਰ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼),ਰਿਪੋਰਟ: ਜਤਿੰਦਰ ਪ੍ਰਿੰਸ। ਸ਼ਾਲੀਮਾਰ ਨਗਰ ਹੁਸ਼ਿਆਰਪੁਰ ਨਿਵਾਸੀ ਹਰਜੀਤ ਕੋਰ ਦੇ ਅਕਾਲ ਚਲਾਣਾ ਕਰਨ ਉਪਰੰਤ ਉਹਨਾਂ ਦੇ ਪਰਿਵਾਰਕ ਮੈਂਬਰਾਂ ਵਲੌਂ ਉਹਨਾਂ ਦੇ ਨੇਤਰਦਾਨ ਦੇ ਪ੍ਰਣ ਨੂੰ ਪੂਰਾ ਕਰਦੇ ਹੋਏ ਉਹਨਾਂ ਦੇ ਨੇਤਰ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਨੂੰ ਦਾਨ ਕੀਤੇ ਗਏ। ਇਸ ਸਮੇਂ ਉਹਨਾਂ ਦੇ ਪਤੀ ਸ.ਤਰਲੋਚਨ ਸਿੰਘ ਅਤੇ ਹੋਰ ਪਰਿਵਾਰਕ ਮੈਂਬਰ ਹਾਜਰ ਸਨ।

Advertisements

ਨੇਤਰਦਾਨ ਕਰਵਾਉਣ ਦਾ ਕੰਮ ਡਾ. ਅਨਿਲ ਤਨੇਜਾ ਨੇ ਕੀਤਾ । ਇਸ ਸਮੇਂ ਸੰਸਥਾ ਦੇ ਉੱਪ ਪ੍ਰਧਾਨ ਸੁਰੇਸ਼ ਕਪਾਟੀਆ,  ਸਕੱਤਰ ਇੰਜ. ਜਸਵੀਰ ਸਿੰਘ,  ਹਰਬੰਸ ਸਿੰਘ , ਜੁਆਇੰਟ ਸਕੱਤਰ ਕਰਮਜੀਤ ਸਿੰਘ, ਹਰਭਜਨ ਸਿੰਘ, ਬਲਜੀਤ ਸਿੰਘ, ਵਰਿੰਦਰ ਚੋਪੜਾ ਨੇ ਪਰਿਵਾਰ ਨਾਲ ਦੁੱਖ ਸਾਂਝਾਂ ਕੀਤਾ ਅਤੇ ਇਸ ਪਵਿੱਤਰ ਕਾਰਜ ਵਿੱਚ ਹਿੱਸਾ ਪਾਉਣ ਲਈ ਪਰਿਵਾਰ ਦਾ ਧੰਨਵਾਦ ਕੀਤਾ। ਸੰਸਥਾ ਦੇ ਮੈਂਬਰਾ ਨੇ ਦੱਸਿਆ ਕਿ ਹਰਜੀਤ ਕੋਰ ਦੇ ਨੇਤਰ ਮੈਡੀਕਲ ਕਾਲਜ ਅਮ੍ਰਿਤਸਰ ਭੇਜੇ ਜਾਣਗੇ ਅਤੇ ਦੋ ਨੇਤਰਹੀਣ ਵਿਅਕਤੀਆਂ ਨੂੰ ਮੁਫਤ ਲਗਵਾਏ ਜਾਣਗੇ।

LEAVE A REPLY

Please enter your comment!
Please enter your name here