ਜ਼ਿਲਾ ਮੈਜਿਸਟ੍ਰੇਟ ਨੇ ਲਗਾਈ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ਅਤੇ ਨਜਾਇਜ਼ ਬੋਰ ਕਰਨ ਤੇ ਪਾਬੰਦੀ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਫੌਜਦਾਰੀ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ‘ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ। ਜਾਰੀ ਕੀਤੇ ਗਏ ਹੁਕਮ ਵਿੱਚ ਉਹਨਾਂ ਕਿਹਾ ਕਿ ਚਲਾਏ ਜਾ ਰਹੇ ਹੁੱਕਾ ਬਾਰ ਅੰਦਰ ਤੰਬਾਕੂ, ਸਿਗਰਟ ਅਤੇ ਮੁਨੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਮਨੁੱਖੀ ਸਿਹਤ ਲਈ ਕਾਫੀ ਘਾਤਕ ਸਿੱਧ ਹੁੰਦਾ ਹੈ ਅਤੇ ਸਮਾਜ ਵਿਚ ਵੀ ਮਾੜਾ ਅਸਰ ਪੈਂਦਾ ਹੈ।

Advertisements

ਇਕ ਹੋਰ ਹੁਕਮ ਰਾਹੀਂ ਜ਼ਿਲਾ ਮੈਜਿਸਟਰੇਟ ਨੇ ਜ਼ਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲੇ ਦੇ ਸਾਰੇ ਪਿੰਡਾਂ ਦੀਆਂ ਗਲੀਆਂ/ਰਸਤਿਆਂ ਵਿਚ ਨਜਾਇਜ਼ ਬੋਰ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਜਾਰੀ ਕੀਤੇ ਹੁਕਮ ਅਨੁਸਾਰ ਪ੍ਰਾਈਵੇਟ ਵਿਅਕਤੀ ਆਪਣੀ ਹੀ ਮਲਕੀਅਤ ਵਾਲੀ ਭੂਮੀ ਵਿਚ ਬੋਰ ਕਰਵਾ ਸਕਦੇ ਹਨ। ਜ਼ਿਲਾ ਮੈਜਿਸਟਰੇਟ ਨੇ ਫੌਜਦਾਰੀ ਜਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਤਹਿਤ ਹੁਕਮ ਜਾਰੀ ਕੀਤਾ ਹੈ ਕਿ ਪਿੰਡਾਂ ਦੇ ਪ੍ਰਬੰਧਕ ਪਿੰਡਾਂ ਵਿੱਚ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਰਾਤ ਸਮੇਂ ਠੀਕਰੀ ਪਹਿਰਾ ਲਗਾਉਣ। ਇਹ ਹੁਕਮ ਪਿੰਡਾਂ ਵਿੱਚ ਰਾਤ ਸਮੇਂ ਲੋਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤਾ ਗਿਆ ਹੈ। ਇਹ ਹੁਕਮ 12 ਅਪ੍ਰੈਲ 2019 ਤੱਕ ਲਾਗੂ ਰਹੇਗਾ।  

LEAVE A REPLY

Please enter your comment!
Please enter your name here