ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ ਜਿਲਾ ਮੈਜਿਸਟਰੇਟ ਨੇ ਲਗਾਈ ਧਾਰਾ 144

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਸਮੂਹ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ।

Advertisements

ਇਹ ਹੁਕਮ 1 ਮਾਰਚ ਤੋਂ 2 ਅਪ੍ਰੈਲ 2019 ਤੱਕ ਲਾਗੂ ਰਹੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਦਸਵੀਂ, ਬਾਹਰਵੀਂ ਸਮੇਤ ਓਪਨ ਸਕੂਲ ਦੀਆਂ ਪ੍ਰੀਖਿਆਵਾਂ 1 ਮਾਰਚ ਤੋਂ 1 ਅਪ੍ਰੈਲ ਤੱਕ ਕਰਵਾਈਆਂ ਜਾ ਰਹੀਆਂ ਹਨ।

LEAVE A REPLY

Please enter your comment!
Please enter your name here