ਨੌਜਵਾਨਾਂ ਤੇ ਸੈਲਫ਼ ਹੈਲਪ ਗਰੁੱਪਾਂ ਨੂੰ ਕਾਰੋਬਾਰ ਸ਼ੁਰੂ ਕਰਨ ਲਈ ਵੱਧ ਤੋਂ ਵੱਧ ਕਰਜ਼ਾ ਮੁਹੱਈਆ ਕਰਵਾਇਆ ਜਾਵੇ: ਏ.ਡੀ.ਸੀ. ਅਮ੍ਰਿਤ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮ੍ਰਿਤ ਸਿੰਘ ਨੇ ਕਿਹਾ ਕਿ ਨੌਜਵਾਨਾਂ ਅਤੇ ਸੈਲਫ਼ ਹੈਲਪ ਗਰੁੱਪਾਂ ਨੂੰ ਆਪਣਾ ਕਾਰੋਬਾਰ ਖੋਲਣ ਲਈ ਬੈਂਕਾਂ ਵਲੋਂ ਵੱਧ ਤੋਂ ਵੱਧ ਕਰਜ਼ਾ ਮੁਹੱਈਆ ਕਰਵਾਇਆ ਜਾਵੇ, ਤਾਂ ਜੋ ਉਹ ਆਪਣੀ ਆਰਥਿਕ ਸਥਿਤੀ ਹੋਰ ਮਜ਼ਬੂਤ ਕਰ ਸਕਣ। ਉਹ ਅੱਜ ਬੈਂਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਕੀਤੀ ਜ਼ਿਲਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ।  ਉਹਨਾਂ ਕਿਹਾ ਕਿ ਜ਼ਿਲੇ ਦੇ ਵੱਖ-ਵੱਖ ਬੈਂਕਾਂ ਵਲੋਂ ਕਰਜ਼ਾ ਯੋਜਨਾ ਸਾਲ 2018-19 ਤਹਿਤ 2018 ਤੱਕ ਕੁੱਲ 7066.59 ਕਰੋੜ ਰੁਪਏ ਦੇ ਤੌਰ ‘ਤੇ ਕਰਜ਼ਾ ਮੁਹੱਈਆ ਕਰਵਾਇਆ ਜਾ ਚੁੱਕਾ ਹੈ।

Advertisements

ਵਧੀਕ ਡਿਪਟੀ ਕਮਿਸ਼ਨਰ ਨੇ ਬੈਂਕਾਂ ਨੂੰ ਵੱਧ ਤੋਂ ਵੱਧ ਸੈਲਫ ਹੈਲਪ ਗਰੁੱਪਾਂ ਨੂੰ ਕਰਜ਼ਾ ਦੇਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਗਰੁੱਪ ਤਾਂ ਹੀ ਆਪਣਾ ਕਾਰੋਬਾਰ ਜਲਦੀ ਸ਼ੁਰੂ ਕਰ ਸਕਦੇ ਹਨ, ਜੇਕਰ ਬੈਂਕਾਂ ਵਲੋਂ ਸਮੇਂ ਸਿਰ ਕਰਜ਼ਾ ਮੁਹੱਈਆ ਕਰਵਾਇਆ ਜਾਵੇ। ਇਸ ਤੋਂ ਇਲਾਵਾ ਉਹਨਾਂ ਜ਼ਰੂਰਤਮੰਦ ਲੋਕਾਂ ਨੂੰ ਵੀ ਬਿਨਾਂ ਕਿਸੇ ਖੱਜਲ-ਖੁਆਰੀ ਕਰਜ਼ਾ ਮੁਹੱਈਆ ਕਰਵਾਉਣ ਲਈ ਕਿਹਾ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਜੀਵਨ ਜਿਓਤੀ ਬੀਮਾ ਯੋਜਨਾ ਅਧੀਨ ਜ਼ਿਆਦਾ ਤੋਂ ਜ਼ਿਆਦਾ ਯੋਗ ਵਿਅਕਤੀਆਂ ਦਾ ਬੀਮਾ ਕੀਤਾ ਜਾਵੇ। ਇਸ ਮੌਕੇ ਪੰਜਾਬ ਨੈਸ਼ਨਲ ਬੈਂਕ ਦੇ ਉਪ ਜ਼ਿਲਾ ਮੈਨੇਜਰ ਸੰਜੀਵ ਸੇਠ, ਡੀ.ਡੀ.ਐਮ. ਨਾਬਾਰਡ ਇੰਦਰਜੀਤ ਕੌਰ, ਲੀਡ ਜ਼ਿਲਾ ਮੈਨੇਜਰ ਰਾਮ ਕ੍ਰਿਸ਼ਨ ਚੋਪੜਾ ਨੇ ਵੀ ਬੈਂਕਾਂ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੱਤੀ।

LEAVE A REPLY

Please enter your comment!
Please enter your name here