Wednesday, October 7, 2026
Home Hoshiarpur ਵੋਟ ਬਣਾਉਣ ਅਤੇ ਵੋਟਰ ਸੂਚੀ ਵਿੱਚ ਸੋਧ ਕਰਵਾਉਣ ਲਈ 2 ਅਤੇ 3...

ਵੋਟ ਬਣਾਉਣ ਅਤੇ ਵੋਟਰ ਸੂਚੀ ਵਿੱਚ ਸੋਧ ਕਰਵਾਉਣ ਲਈ 2 ਅਤੇ 3 ਮਾਰਚ ਨੂੰ ਵਿਸ਼ੇਸ਼ ਕੈਂਪ : ਈਸ਼ਾ ਕਾਲੀਆ 

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਯੋਗਤਾ ਮਿਤੀ 1-1-2019 ਦੇ ਆਧਾਰ ‘ਤੇ ਛਪੀ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 31 ਜਨਵਰੀ  ਨੂੰ ਕਰਵਾਈ ਗਈ ਸੀ। ਉਹਨਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੋਟ ਬਣਾਉਣ ਅਤੇ ਵੋਟਰ ਸੂਚੀ ਵਿੱਚ ਵੇਰਵੇ ਦਰੁਸਤ ਕਰਾਉਣ ਲਈ ਇਕ ਆਖਰੀ ਮੌਕਾ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਜਿਨਾਂ ਵਿਅਕਤੀਆਂ ਦੀ ਉਮਰ 1 ਜਨਵਰੀ 2019 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋ ਗਈ ਹੈ, ਉਹ ਆਪਣਾ ਨਾਂ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰ: 6 ਵਿੱਚ ਬਿਨੈ ਦੇ ਸਕਦੇ ਹਨ। 

Advertisements

ਵੋਟਰ ਸੂਚੀ ਵਿੱਚ ਸ਼ਾਮਲ ਨਾਮ ‘ਤੇ ਇਤਰਾਜ਼ ਕਰਨ ਜਾਂ ਵੋਟ ਕਟਵਾਉਣ ਲਈ ਫਾਰਮ ਨੰ: 7, ਵੋਟਰ ਸੂਚੀ ਵਿੱਚ ਪਹਿਲਾਂ ਦਰਜ ਕਿਸੇ ਇੰਦਰਾਜ ਵਿੱਚ ਕਿਸੇ ਕਿਸਮ ਦੀ ਦਰੁਸਤੀ ਕਰਵਾਉਣ ਲਈ ਫਾਰਮ ਨੰ: 8, ਵੋਟਰ ਵੱਲੋਂ ਉਸੇ ਚੋਣ ਹਲਕੇ (ਜਿਸ ਚੋਣ ਹਲਕੇ ਵਿੱਚ ਉਹ ਪਹਿਲਾਂ ਵੋਟਰ ਵਜੋਂ ਰਜਿਸਟਰ ਹੈ) ਵਿੱਚ ਆਪਣੀ ਰਿਹਾਇਸ਼ ਬਦਲਣ ਦੀ ਸੂਰਤ ਵਿੱਚ ਵੋਟ ਬਦਲਾਉਣ ਲਈ ਫਾਰਮ ਨੰ: 8 ਭਰ ਕੇ ਸਬੰਧਤ ਬੂਥ ਲੈਵਲ ਅਫ਼ਸਰ/ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ/ਚੋਣਕਾਰ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਵਿੱਚ ਦੇ ਸਕਦਾ ਹੈ। ਉਹਨਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਆਪਣਾ ਫਾਰਮ ਜਮਾਂ ਨਹੀਂ ਕਰਵਾ ਸਕਿਆ, ਤਾਂ ਉਹ ਵਿਸ਼ੇਸ਼ ਕੈਂਪ ਦੀਆਂ ਮਿਤੀਆਂ 2 ਮਾਰਚ (ਸ਼ਨੀਵਾਰ) ਅਤੇ 3 ਮਾਰਚ (ਐਤਵਾਰ) ਨੂੰ ਸਬੰਧਤ ਪੋਲਿੰਗ ਸਟੇਸ਼ਨ ‘ਤੇ ਜਾ ਕੇ ਬੂਥ ਲੈਵਲ ਅਫ਼ਸਰ ਪਾਸ ਆਪਣਾ ਫਾਰਮ ਜਮਾਂ ਕਰਵਾ ਸਕਦਾ ਹੈ।

ਵੋਟ ਬਣਾਉਣ, ਕਟਾਉਣ, ਸੋਧ ਕਰਵਾਉਣ ਆਦਿ ਲਈ www.nvsp.in ‘ਤੇ ਆਨ ਲਾਈਨ ਫਾਰਮ ਵੀ ਭਰੇ ਜਾ ਸਕਦੇ ਹਨ ਅਤੇ ਆਪਣੀ ਵੋਟ ਬਣੀ ਹੋਣ ਸਬੰਧੀ ਵੇਰਵੇ ਵੀ ਇਸੇ ਪੋਰਟਲ ‘ਤੇ ਚੈਕ ਕੀਤੇ ਜਾ ਸਕਦੇ ਹਨ। ਜ਼ਿਲਾ ਚੋਣ ਅਫ਼ਸਰ ਨੇ ਜ਼ਿਲੇ ਦੇ ਸਮੂਹ ਬੂਥ ਲੈਵਲ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ 2 ਅਤੇ 3 ਮਾਰਚ ਨੂੰ ਸਬੰਧਤ ਪੋਲਿੰਗ ਸਟੇਸ਼ਨਾਂ ‘ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹਾਜ਼ਰ ਰਹਿ ਕੇ ਵੋਟਰਾਂ ਪਾਸੋਂ ਫਾਰਮ ਪ੍ਰਾਪਤ ਕਰਨ। ਜੇਕਰ ਕੋਈ ਬੂਥ ਲੈਵਲ ਅਫ਼ਸਰ ਗੈਰ-ਹਾਜਰ ਪਾਇਆ ਗਿਆ, ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਇਨਾਂ ਵਿਸ਼ੇਸ਼ ਕੈਂਪ ਦੀਆਂ ਮਿਤੀਆਂ ਨੂੰ ਪੋਲਿੰਗ ਸਟੇਸ਼ਨਾਂ ‘ਤੇ ਬੂਥ ਲੈਵਲ ਅਫ਼ਸਰਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਚੈਕਿੰਗ ਕਰਨ ਲਈ ਵੀ ਕਿਹਾ। ਈਸ਼ਾ ਕਾਲੀਆ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਸੰਸਥਾ ਵਿੱਚ ਪੜ ਰਹੇ ਹਨ, ਜਾਂ ਕੰਮ ਕਰ ਰਹੇ ਹਨ, ਉਹ ਇਸ ਮੌਕੇ ਦਾ ਫਾਇਦਾ ਜ਼ਰੂਰ ਉਠਾਉਣ ਕਿਉਂਕਿ ਇਸ ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੋਟ ਬਣਾਉਣ ਦਾ ਇਹ ਆਖਰੀ ਮੌਕਾ ਹੈ। 

LEAVE A REPLY

Please enter your comment!
Please enter your name here