ਯੂ.ਐਚ.ਕਿਊ ਤਹਿਤ ਭਰਤੀ ਰੈਲੀ 1 ਤੋਂ 4 ਅਪ੍ਰੈਲ ਤੱਕ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਰੱਖਿਆ ਭਲਾਈ ਅਫ਼ਸਰ ਕਰਨਲ ਦਲਵਿੰਦਰ ਸਿੰਘ (ਰਿਟਾ:) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰੈਜੀਮੈਂਟਲ ਸੈਂਟਰ ਰਾਮਗੜ ਕੈਂਟ ਝਾਰਖੰਡ ਵਿਖੇ ਯੂਨਿਟ ਹੈਡਕੁਆਰਟਰ ਕੋਟੇ (ਯੂ.ਐਚ.ਕਿਊ) ਤਹਿਤ 1 ਅਪ੍ਰੈਲ 2019 ਨੂੰ ਆਊਟ ਸਟੈਂਡਿੰਗ ਸਪੋਰਟਸ ਕੈਟਾਗਰੀ, 2 ਅਪ੍ਰੈਲ 2019 ਨੂੰ ਸੋਲਜਰ ਕਲਰਕ ਕੈਟਾਗਿਰੀ, 4 ਅਪ੍ਰੈਲ 2019 ਨੂੰ ਸੋਲਜਰ ਜੀ.ਡੀ. ਅਤੇ ਸੋਲਜਰ ਟਰੇਡਮੈਨ ਲਈ ਭਰਤੀ ਰੈਲੀ ਕੀਤੀ ਜਾ ਰਹੀ ਹੈ।

Advertisements

ਉਹਨਾਂ ਦੱਸਿਆ ਕਿ ਓਪਨ ਕੈਟਾਗਰੀ ਵਿੱਚ ਕੋਈ ਭਰਤੀ ਨਹੀਂ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਭਰਤੀ ਲਈ ਸੋਲਜਰ ਜੀ.ਡੀ. ਦੀ ਉਮਰ ਸਾਢੇ 17 ਸਾਲ ਤੋਂ 21 ਸਾਲ, ਕੱਦ 170 ਸੈਂਟੀਮੀਟਰ, ਛਾਤੀ 77-82 ਸੈਂਟੀਮੀਟਰ ਅਤੇ ਭਾਰ 50 ਕਿਲੋਂ ਰੱਖਿਆ ਗਿਆ ਹੈ, ਜਦਕਿ ਸੋਲਜਰ ਕਲਰਕ ਅਤੇ ਸੋਲਜਰ ਟਰੇਡਮੈਨ ਕੈਟਾਗਰੀ  ਦੀ ਉਮਰ ਸਾਢੇ 17 ਸਾਲ ਤੋਂ 23 ਸਾਲ, ਕੱਦ 162 ਸੈਂਟੀਮੀਟਰ, ਛਾਤੀ 77-82 ਸੈਂਟੀਮੀਟਰ ਅਤੇ ਭਾਰ 50 ਕਿਲੋ ਰੱਖਿਆ ਗਿਆ ਹੈ। ਉਹਨਾਂ ਦੱਸਿਆ ਕਿ ਸੋਲਜਰ ਕਲਰਕ ਲਈ 12ਵੀਂ 60 ਪ੍ਰਤੀਸ਼ਤ ਅੰਕਾਂ ਨਾਲ ਪਾਸ ਕੀਤੀ ਹੋਵੇ ਅਤੇ ਹਰੇਕ ਵਿਸ਼ੇ ਵਿਚੋਂ 50 ਪ੍ਰਤੀਸ਼ਤ ਨੰਬਰ ਹੋਣੇ ਚਾਹੀਦੇ ਹਨ। ਸੋਲਜਰ ਜੀ.ਡੀ. ਲਈ 10ਵੀਂ 45 ਪ੍ਰਤੀਸ਼ਤ ਨੰਬਰਾਂ ਨਾਲ ਪਾਸ ਕੀਤੀ ਹੋਵੇ ਅਤੇ ਹਰੇਕ ਵਿਸ਼ੇ ਵਿਚੋਂ 33 ਪ੍ਰਤੀਸ਼ਤ ਨੰਬਰ ਹੋਣਾ ਜ਼ਰੂਰੀ ਹਨ

ਉਹਨਾਂ ਅੱਗੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੀ ਅਸਲ ਵਿਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ./ਐਸ.ਟੀ. ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿੱਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ।

LEAVE A REPLY

Please enter your comment!
Please enter your name here