ਕੌਮੀ ਲੋਕ ਅਦਾਲਤ ਵਿੱਚ ਹੋਇਆ 182 ਕੇਸਾਂ ਦਾ ਨਿਪਟਾਰਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲੇ ਵਿੱਚ ਸਾਲ 2019 ਦੀ ਪਹਿਲੀ ਕੌਮੀ ਲੋਕ ਅਦਾਲਤ ਲਗਾਈ ਗਈ।

Advertisements

ਇਸ ਲੋਕ ਅਦਾਲਤ ਵਿੱਚ ਕਰੀਮੀਨਲ ਕੰਪਾਊਂਡਏਬਲ ਓਫੈਂਸ, ਐਨ.ਆਈ. ਐਕਟ ਕੇਸ ਅੰਡਰ ਸੈਕਸ਼ਨ 138 (ਪੈਂਡਿੰਗ ਅਤੇ ਪ੍ਰੀ ਲਿਟੀਗੇਸ਼ਨ ਬੈਂਕ ਰਿਕਵਰੀ ਕੇਸ ਅਤੇ ਲੇਬਰ ਡਿਸਪਿਊਟ ਕੇਸ), ਐਮ.ਏ.ਸੀ.ਟੀ. ਕੇਸ, ਬਿਜਲੀ ਅਤੇ ਪਾਣੀ ਬਿੱਲਾਂ ਸਬੰਧੀ, ਮੈਟਰੀਮੋਨੀਅਲ ਡਿਸਪਿਊਟਸ ਅਤੇ ਹੋਰ ਸਿਵਲ ਡਿਸਪਿਊਟਸ (ਝਗੜੇ) ਕੇਸ ਰੱਖੇ ਗਏ। ਇਹ ਲੋਕ ਅਦਾਲਤ ਮਾਨਯੋਗ ਚੇਅਰਪਰਸਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲਾ ਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਯੋਗ ਅਗਵਾਈ ਹੇਠ ਲਗਾਈ ਗਈ । ਇਸ ਲੋਕ ਅਦਾਲਤ ਵਿੱਚ ਹੁਸ਼ਿਆਰਪੁਰ ਵਿਖੇ 11 ਬੈਂਚ ਅਤੇ ਸਬਡਵੀਜ਼ਨ ਗੜਸ਼ੰਕਰ ਤੇ ਦਸੂਹਾ ਵਿਖੇ 2-2 ਬੈਂਚ ਅਤੇ ਮੁਕੇਰੀਆਂ ਵਿਖੇ 1 ਬੈਂਚ ਦਾ ਗਠਨ ਕੀਤਾ ਗਿਆ।

ਜ਼ਿਲਾ ਹੁਸ਼ਿਆਰਪੁਰ ਦੀ ਲੋਕ ਅਦਾਲਤ ਵਿੱਚ 1789 ਕੇਸਾਂ ਦੀ ਸੁਣਵਾਈ ਹੋਈ ਅਤੇ 812 ਕੇਸਾਂ ਦਾ ਮੌਕੇ ‘ਤੇ ਨਿਪਟਾਰਾ ਕੀਤਾ ਗਿਆ ਅਤੇ ਕੁੱਲ 79376345 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਚੇਤਾ ਅਸ਼ੀਸ਼ ਦੇਵ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਕੇਸ ਲੋਕ ਅਦਾਲਤਾਂ ਵਿੱਚ ਲਗਾਉਣ। ਇਸ ਨਾਲ ਸਮੇਂ ਅਤੇ ਧਨ ਦੀ ਬੱਚਤ ਵੀ ਹੁੰਦੀ ਹੈ। ਉਹਨਾਂ ਦੱਸਿਆ ਕਿ ਇਨਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ, ਜਿਸ ਦੇ ਫੈਸਲੇ ਖਿਲਾਫ਼ ਕੋਈ ਅਪੀਲ ਵੀ ਨਹੀਂ ਹੁੰਦੀ।

LEAVE A REPLY

Please enter your comment!
Please enter your name here