ਲੱਕੀ ਚੰਦਨ ਆਲ ਇੰਡੀਆ ਅੱਤਿਆਚਾਰ ਵਿਰੋਧੀ ਫਰੰਟ ਦੇ ਜਿਲਾ ਪ੍ਰਧਾਨ ਨਿਯੁਕਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। 9 ਮਾਰਚ ਨੂੰ “ਆਲ ਇੰਡੀਆ ਅੱਤਿਆਚਾਰ ਵਿਰੋਧੀ ਫਰੰਟ“ ਵੱਲੋਂ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੇ ਅਧੀਨ ਵਿਧਾਨ ਸਭਾ ਚੱਬੇਵਾਲ ਦੇ ਨੌਜਵਾਨਾਂ ਦਾ ਵੱਡਾ ਇਕੱਠ ਪਿੰਡ ਜੱਲੋਵਾਲ ਖਨੂਰ ਵਿਖੇ ਇੱਕਠਾ ਹੋਇਆ। ਜਿਸ ਵਿੱਚ ਆਲ ਇੰਡੀਆ ਅੱਤਿਆਚਾਰ ਵਿਰੋਧੀ ਫਰੰਟ ਦੇ ਚੇਅਰਮੈਨ ਭਗਵਾਨ ਸਿੰਘ ਚੌਹਾਨ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬ ਪ੍ਰਧਾਨ ਗੁਰਲਾਲ ਸੈਲਾ ਅਤੇ ਉਹਨਾਂ ਦੀ ਟੀਮ ਦੇ ਮੈਂਬਰ ਵੀ ਹਾਜ਼ਰ ਹੋਏ। ਇਸ ਮੀਟਿੰਗ ਦੇ ਦੌਰਾਣ ਲੱਕੀ ਚੰਦਨ ਨੂੰ ਸਰਵਸੰਮਤੀ ਨਾਲ ਹੁਸ਼ਿਆਰਪੁਰ ਜਿਲੇ ਦਾ ਪ੍ਰਧਾਨ ਚੁਣਿਆ ਗਿਆ ।

Advertisements

ਮੀਟਿੰਗ ਨੂੰ ਸੰਬੋਧਿਤ ਕਰਦਿਆਂ ਫਰੰਟ ਦੇ ਚੇਅਰਮੈਨ ਭਗਵਾਨ ਸਿੰਘ ਚੌਹਾਨ ਨੇ ਨੌਜਵਾਨਾਂ ਵਿੱਚ ਇੱਕ ਨਵਾਂ ਜੋਸ਼ ਭਰਿਆ। ਇਸ ਮੌਕੇ ਚੌਹਾਨ ਨੇ ਕਿਹਾ ਕਿ ਆਜ਼ਾਦੀ ਦੇ 70 ਸਾਲ ਬੀਤ ਜਾਣ ਤੋਂ ਬਾਅਦ ਵੀ ਵੱਖ-ਵੱਖ ਬਣੀਆਂ ਸਰਕਾਰਾਂ ਨੇ ਲੋਕਾਂ ਨੂੰ ਗਲੀਆਂ, ਨਾਲੀਆਂ, ਸੜਕਾਂ ਅਤੇ ਛੱਪੜਾਂ ਵਿੱਚ ਹੀ ਉਲਝਾਇਆ ਹੋਇਆ ਹੈ। ਭਗਵਾਨ ਸਿੰਘ ਚੌਹਾਨ ਨੇ ਕਿਹਾ ਕਿ ਭਾਵੇਂ ਇਹ ਫਰੰਟ ਗੈਰਰਾਜਨੀਤਿਕ ਹੈ ਪਰ ਲੋਕਾਂ ਦੇ ਭਖਦੇ ਮਸਲਿਆਂ ਨੂੰ ਲੈ ਕੇ ਸਮਾਜ ਨੂੰ ਜਾਗਰੂਕ ਕਰਨ ਦਾ ਯਤਨ ਕਰਦਾ ਰਹੇਗਾ। ਇਸ ਮੌਕੇ ਪੰਜਾਬ ਪ੍ਰਧਾਨ ਗੁਰਲਾਲ ਸੈਲਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਫਰੰਟ ਵੱਲੋਂ ਜਲਦ ਹੀ ਪੰਜਾਬ ਦੇ ਸਾਰੇ ਜ਼ਿਲਿਆਂ ਅਤੇ ਪਿੰਡਾਂ ਵਿੱਚ ਇਕਾਈਆਂ ਦਾ ਗਠਨ ਕੀਤਾ ਜਾਵੇਗਾ। ਇਸ ਮੀਟਿੰਗ ਦਾ ਸੰਚਾਲਨ ਨਵੇਂ ਚੁਣੇ ਜ਼ਿਲਾ ਪ੍ਰਧਾਨ ਲੱਕੀ ਚੰਦਨ ਨੇ ਕੀਤਾ।

LEAVE A REPLY

Please enter your comment!
Please enter your name here