18 ਮਾਰਚ ਤੋਂ ਸ਼ੁਰੂ ਹੋਵੇਗੀ ਪ੍ਰੀ-ਰਿਕਰੂਟਮੈਂਟ ਟਰੇਨਿੰਗ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ (ਰਿਟਾ:) ਕਰਨਲ ਦਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਰਾਜ ਦੇ ਹਰ ਵਰਗ ਦੇ ਨੌਜਵਾਨਾਂ ਲਈ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ ਕਿ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ 18 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਵਿੱਚ ਨੌਜਵਾਨਾਂ ਨੂੰ ਆਰਮੀ, ਨੇਵੀ, ਏਅਰ ਫੋਰਸ ਤੋਂ ਇਲਾਵਾ, ਬੀ.ਐਸ.ਐਫ., ਸੀ.ਆਰ.ਪੀ.ਐਫ., ਆਈ.ਟੀ.ਬੀ.ਪੀ., ਸੀ.ਆਈ.ਐਸ.ਐਫ. ਅਤੇ ਪੰਜਾਬ ਪੁਲਿਸ ਵਿੱਚ ਭਰਤੀ ਦੀ ਟਰੇਨਿੰਗ ਦਿੱਤੀ ਜਾਵੇਗੀ।

Advertisements

ਉਹਨਾਂ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੀ ਅਸਲ ਵਿਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ./ਐਸ.ਟੀ. ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿੱਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ ਅਤੇ ਆਪਣਾ ਨਾਂ ਰਜਿਸਟਰ ਕਰਵਾਉਣ।

LEAVE A REPLY

Please enter your comment!
Please enter your name here