ਔਰਤਾਂ ਦੇ ਹੱਕਾਂ ਪ੍ਰਤੀ ਐਸ.ਐਮ.ਐਲ. ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਮਾਨਯੋਗ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਰਜੋਤ ਭੱਟੀ ਦੀ ਅਗਵਾਈ ਵਿੱਚ ਸੀ.ਜੇ.ਐਮ.-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਚੇਤਾ ਅਸ਼ੀਸ਼ ਦੇਵ ਵਲੋਂ ਅੱਜ ਪਿੰਡ ਡੰਡਿਆਨਾ ਕਲਾਂ, ਹੁਸ਼ਿਆਰਪੁਰ ਵਿਖੇ ਸੈਮੀਨਾਰ ਲਗਾਉਣ ਸਬੰਧੀ ਐਸ.ਐਮ.ਐਲ. ਵੈਨ ਨੂੰ ਰਵਾਨਾ ਕੀਤਾ ਗਿਆ। ਉਹਨਾਂ ਨੇ ਦੱਸਿਆ ਕਿ ਇਸ ਸੈਮੀਨਾਰ ਦਾ ਮੁੱਖ ਵਿਸ਼ਾ ਨਾਲਸਾ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਾ ਹੈ।

Advertisements

ਉਹਨਾਂ ਨੇ ਦੱਸਿਆ ਕਿ ਇਸ ਸੈਮੀਨਾਰ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਨ ਲਈ ਪੈਨਲ ਐਡਵੋਕੇਟ ਸੰਦੀਪ ਕੁਮਾਰ ਅਤੇ ਪੈਰਾ ਲੀਗਲ ਵਲੰਟੀਅਰ ਨੀਲਮ ਦੀ ਡਿਊਟੀ ਲਗਾਈ ਗਈ ਹੈ, ਜਿਸ ਦੌਰਾਨ ਪੈਰਾ ਲੀਗਲ ਵਲੰਟੀਅਰ ਵਲੋਂ ਆਮ ਜਨਤਾ ਵਿੱਚ ਨਾਲਸਾ ਸਕੀਮਾਂ ਦੀ ਪਬਲੀਸਿਟੀ ਲਈ ਪੰਪਲੇਟ ਵੀ ਵੰਡੇ ਗਏ ਹਨ। ਉਹਨਾਂ ਨੇ ਦੱਸਿਆ ਕਿ ਮੁੱਖ ਦਫ਼ਤਰ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਮੁਹਾਲੀ ਵਲੋਂ ਭੇਜੀ ਗਈ ਐਸ.ਐਮ.ਐਲ. ਵੈਨ ਦਾ ਉਪਯੋਗ ਦੂਰ-ਦੂਰ ਦੇ ਪਿੰਡਾਂ ਵਿੱਚ ਸੈਮੀਨਾਰ ਲਗਾਕੇ ਲੋਕਾਂ ਨੂੰ ਜਾਗਰੂਕ ਕਰਨਾ ਹੋਵੇਗਾ, ਤਾਂ ਜੋ ਆਮ ਲੋਕਾਂ ਨੂੰ ਅਥਾਰਟੀ ਵਲੋਂ ਚਲਾਈਆ ਜਾ ਰਹੀਆਂ ਸਕੀਮਾਂ/ਹੱਕਾਂ ਦੀ ਜਾਣਕਾਰੀ ਮਿਲ ਸਕੇ।

ਸੀ.ਜੇ.ਐਮ.-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਚੇਤਾ ਅਸ਼ੀਸ਼ ਦੇਵ ਦੀ ਅਗਵਾਈ ਵਿੱਚ ਨਾਲਸਾ ਦੀ ਨਵੀਂ ਕੰਮਪੇਨ ‘ਮਮਤਾ ਦੀ ਉਡਾਰੀ’ ਵਿਸ਼ੇ ‘ਤੇ ਪਿੰਡ ਸਿੰਗੜੀਵਾਲਾ ਵਿੱਚ ਪ੍ਰੋਗਰਾਮ ਵੀ ਆਯੋਜਿਤ ਕੀਤਾ ਗਿਆ, ਜਿਸ ਵਿੱਚ ਲੀਗਲ ਏਡ ਕਲੀਨਿਕ ਦੇ ਇੰਚਾਰਜ ਪੈਨਲ ਐਡਵੋਕੇਟ ਵਿਨਸੀ ਮਲਿਕ ਵਲੋਂ ਔਰਤਾਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਅਤੇ ਅਥਾਰਟੀ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਬਾਲ ਸੁਰੱਖਿਆ ਦਫ਼ਤਰ ਵਲੋਂ ਔਰਤਾਂ ਨੂੰ ਬੱਚਿਆਂ ਦੇ ਮਿਲਣ ਬਾਰੇ ਲਾਭਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। 

ਇਸ ਤੋਂ ਇਲਾਵਾ ਸਿਵਲ ਹਸਪਤਾਲ ਵਿਖੇ ਸਥਾਪਿਤ ਵਨ-ਸਟਾਪ ਸੈਂਟਰ ਦੇ ਮੈਡਮ ਐਡਵੋਕੇਟ ਸ਼ੁਭਾ ਦੇਵੀ ਅਤੇ ਐਡਵੋਕੇਟ ਮੈਡਮ ਅਰਚਨਾ ਨੇ ਰੇਪ ਅਤੇ ਔਰਤਾਂ ਨਾਲ ਹੋ ਰਹੀ ਘਰੇਲੂ ਹਿੰਸਾਂ ਸਬੰਧੀ ਕਾਨੂੰਨੀ ਜਾਣਕਾਰੀ ਦਿੱਤੀ ਅਤੇ ਉਹਨਾਂ ਨੂੰ ਸਰਕਾਰੀ ਹਸਪਤਾਲ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ ਗਿਆ। ਸੀ.ਜੇ.ਐਮ.-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਚੇਤਾ ਅਸ਼ੀਸ਼ ਦੇਵ ਵਲੋਂ ਵੀ ਇਸ ਮੌਕੇ ‘ਤੇ  ਮੌਜੂਦ ਔਰਤਾਂ ਨੂੰ ਉਹਨਾਂ ਦੇ ਹੱਕਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਦੱਸਿਆ ਗਿਆ ਕਿ ਕਿਵੇਂ ਉਹਨਾਂ ਵਲੋਂ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਹੀਂ ਕਾਨੂੰਨੀ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਮੌਕੇ ਪੈਰਾ ਲੀਗਲ ਵਲੰਟੀਅਰ ਪਵਨ ਕੁਮਾਰ, ਗੁਰਜੀਤ ਕੌਰ ਅਤੇ ਪਿੰਡ ਦੀਆਂ ਔਰਤਾਂ ਹਾਜ਼ਰ ਸਨ।

LEAVE A REPLY

Please enter your comment!
Please enter your name here