Monday, October 12, 2026
Home Education ਮਾਹਿਲਪੁਰ: ਸਕੂਲ ਦੋਹਲਰੋਂ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ...

ਮਾਹਿਲਪੁਰ: ਸਕੂਲ ਦੋਹਲਰੋਂ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼),ਰਿਪੋਰਟ: ਜਤਿੰਦਰ ਪ੍ਰਿੰਸ। ਦੋਆਬਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੋਹਲਰੋਂ ( ਮਾਹਿਲਪੁਰ ) ਵਿਖੇ ਚੇਅਰਪਰਸਨ ਬਲਵਿੰਦਰ ਕੌਰ ਦੀ ਅਗੁਵਾਈ ਹੇਠ ਨਵੇਂ ਸ਼ੈਸ਼ਨ ਦੀ ਸ਼ੁਰੂਆਤ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।

Advertisements

ਮੈਨੇਜਿੰਗ ਡਾਇਰੈਕਟਰ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਸਾਲ ਵੀ ਨਵੇਂ ਸ਼ੈਸ਼ਨ 2019-20 ਦੀ ਸ਼ੁਰੂਆਤ ਉਸ ਪਰਮ ਪਿਤਾ ਵਾਹਿਗੁਰੂ ਦਾ ਅਸ਼ੀਰਵਾਦ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਕੂਲ ਵਿੱਚ ਸ਼ਨੀਵਾਰ ਤੋਂ ਸ਼੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਗਏ ਸਨ ਜਿਨਾਂ ਦੇ ਬੜੀ ਸ਼ਰਧਾ ਨਾਲ ਭੋਗ ਪਾਏ ਗਏ ਹਨ।

ਸਮੂਹ ਸਟਾਫ, ਮਾਤਾ ਪਿਤਾ ਤੇ ਬੱਚਿਆਂ ਦੀ ਤੰਦਰੁਸਤੀ ਤੇ ਚੜਦੀ ਕਲਾ ਲਈ ਅਰਦਾਸ ਕੀਤੀ ਗਈ। ਸਕੂਲ ਦੇ ਵਿਦਿਆਰਥੀਆਂ ਤੇ ਬੀਬੀ ਗੁਰਪ੍ਰੀਤ ਕੌਰ ਵਲੋਂ ਰਸਭਿੰਨਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ। ਭੋਗ ਉਪਰੰਤ ਗੁਰੂ ਦੇ ਲੰਗਰ ਵੀ ਅਤੁੱਟ ਵਰਤਾਏ ਗਏ। ਇਸ ਮੌਕੇ ਸਮੂਹ ਸਟਾਫ ਤੇ ਵਿਦਿਆਰਥੀ ਹਾਜਰ ਸਨ। 

LEAVE A REPLY

Please enter your comment!
Please enter your name here