ਨਿਗਮ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਹੋਲੀ ਤਿਉਹਾਰ ਤੇ ਸਫਾਈ ਰੱਖਣ ਦੀ ਕੀਤੀ ਅਪੀਲ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਨਗਰ ਨਿਗਮ ਹੁਸ਼ਿਆਰਪੁਰ ਦੇ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਜਾਣਕਾਰੀ ਦਿਦਿਆਂ ਦੱਸਿਆ ਕਿ  ਸ਼੍ਰੀ ਅਨੰਦਪੁਰ ਸਾਹਿਬ ਵਿੱਖੇ ਚੱਲ ਰਹੇ ਹੋਲਾ-ਮੁਹੱਲਾ ਸਮਾਗਮ ਦੌਰਾਨ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ ਲਈ ਸ਼੍ਰੀ ਅਨੰਦਪੁਰ ਸਾਹਿਬ ਵਿੱਖੇ ਵੱਖ-ਵੱਖ ਜਿਲਿਆਂ ਤੋਂ ਸਫਾਈ ਸੇਵਕਾਂ ਦੀ ਡਿਊਟੀ ਲਗਾਈ ਗਈ ਹੈ।

Advertisements

ਹੁਸ਼ਿਆਰਪੁਰ ਨਗਰ ਨਿਗਮ ਵੱਲੋਂ ਵੀ 10 ਸੀਵਰਮੈਨ ਅਤੇ 1 ਸੁਪਰਵਾਈਜਰ ਦੀ ਡਿਊਟੀ ਲਗਾਈ ਗਈ ਹੈ ਜੋ 22 ਮਾਰਚ ਤੱਕ ਸ਼੍ਰੀ ਅਨੰਦਪੁਰ ਸਾਹਿਬ ਵਿੱਖੇ ਡਿਊਟੀ ਤੇ ਰਹਿਣਗੇ। ਉਹਨਾਂ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਇਸ ਸਮੇਂ ਦੌਰਾਨ ਹੁਸ਼ਿਆਰਪੁਰ ਸ਼ਹਿਰ ਵਿੱਖੇ ਵੀ ਸਫਾਈ ਦਾ ਵਿਸ਼ੇਸ਼ ਧਿਆਨ ਰਖਿਆ ਜਾਵੇਗਾ। ਉਹਨਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮੇਂ ਦੌਰਾਨ ਸ਼ਹਿਰ ਨੂੰ ਸਾਫ ਸੂਥਰਾ ਬਣਾਈ ਰਖਣ ਲਈ ਨਗਰ ਨਿਗਮ ਹੁਸ਼ਿਆਰਪੁਰ ਨੂੰ ਆਪਣਾ ਸਹਿਯੋਗ ਦੇਣ।

LEAVE A REPLY

Please enter your comment!
Please enter your name here