ਪਿੰਡ ਪੱਟੀ ਵਿਖੇ 15 ਸਾਲ ਦੇ ਘੱਟ ਉਮਰ ਦੇ ਬੱਚਿਆਂ ਲਈ ਵਿਸ਼ੇਸ਼ ਫੁੱਟਬਾਲ ਟੂਰਨਾਮੈਂਟ ਸ਼ੁਰੂ 

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਚੱਬੇਵਾਲ ਅਧੀਨ ਪੈਂਦੇ ਪਿੰਡ ਪੱਟੀ ਵਿਖੇ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਵਿਸ਼ੇਸ਼ ਫੁੱਟਬਾਲ ਟੂਰਨਾਮੈਂਟ ਸ਼ੁਰੂ ਕਰਵਾਇਆ ਗਿਆ। ਜਿਸ ਵਿੱਚ ਇਲਾਕੇ ਦੀਆਂ 16 ਟੀਮਾਂ ਨੇ ਭਾਗ ਲਿਆ ਹੈ। ਨੌਜਵਾਨ ਸਭਾ ਦੇ ਪ੍ਰਧਾਨ ਰਛਪਾਲ ਸਿੰਘ ਝੂਟੀ ਨੇ ਦੱਸਿਆ ਕਿ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾ ਵੱਲ ਉਤਸ਼ਾਹਿਤ ਕਰਨ ਲਈ ਇਹ ਫੁੱਟਬਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ।

Advertisements

ਉਹਨਾਂ ਦੱਸਿਆ ਕਿ ਟੂਰਨਾਮੈਂਟ ਪਿੰਡ ਵਾਸੀਆਂ, ਗ੍ਰਾਮ ਪੰਚਾਇਤ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਸੂਰੂ ਕਰਵਾਇਆ ਗਿਆ ਹੈ। ਇਸ ਮੌਕੇ ਤੇ  ਕੋਚ ਰਾਜੀਵ ਸ਼ਰਮਾ, ਚੰਨਪ੍ਰੀਤ ਸਹੋਤਾ, ਮਨਜੀਤ ਸਿੰਘ, ਰਾਜੀਵ ਕੁਮਾਰ ਰਾਏ, ਜਸਵਿੰਦਰ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

LEAVE A REPLY

Please enter your comment!
Please enter your name here