ਬੀ.ਐਸ.ਸੀ. ਆਈ.ਟੀ. ਦੇ ਪੰਜਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ ਦਲਵਿੰਦਰ ਸਿੰਘ (ਰਿਟਾ:) ਨੇ ਦੱਸਿਆ ਕਿ ਜ਼ਿਲਾ ਸੇਵਾਵਾਂ ਭਲਾਈ ਦਫ਼ਤਰ ਅੰਦਰ ਚੱਲ ਰਹੇ ਸਰਕਾਰੀ ਕਾਲਜ ‘ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਹੁਸ਼ਿਆਰਪੁਰ ਵਿਖੇ ਬੈਚਲਰ ਆਫ਼ ਸਾਇੰਸ ਇਨ.ਆਈ. ਟੀ. ਦੇ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ।

Advertisements

ਪ੍ਰਿੰਸੀਪਲ-ਕਮ-ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਦੱਸਿਆ ਕਿ ਬੀ.ਐਸ.ਸੀ. (ਆਈ.ਟੀ.) ਦੇ ਪੰਜਵੇਂ ਸਮੈਸਟਰ ਵਿੱਚ ਹਰਪ੍ਰੀਤ ਕੌਰ ਨੇ 9.11 ਫੀਸਦੀ ਲੈ ਕੇ ਪਹਿਲਾ, ਪਿੰਕੀ ਵਰਮਾ ਨੇ 8.93 ਫੀਸਦੀ ਅੰਕ ਲੈ ਕੇ ਦੂਜਾ ਅਤੇ ਪੂਨਮ ਦੇਵੀ ਨੇ 8.89 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਉਹਨਾਂ ਸ਼ਾਨਦਾਰ ਨਤੀਜਿਆਂ ਲਈ ਡਾ: ਪਰਮਿੰਦਰ ਕੌਰ (ਕੰਪਿਊਟਰ ਵਿਭਾਗ ਦੇ ਮੁੱਖੀ), ਪ੍ਰੋ: ਰੀਤੂ ਤਿਵਾੜੀ, ਪ੍ਰੋ: ਸੁਖਵਿੰਦਰ ਸਿੰਘ, ਪ੍ਰੋ: ਜਸਵੀਰ ਸਿੰਘ, ਪ੍ਰੋ: ਚਾਂਦਨੀ ਸ਼ਰਮਾ, ਮੈਡਮ ਸੰਦੀਪ ਕੌਰ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।

LEAVE A REPLY

Please enter your comment!
Please enter your name here