ਜ਼ਿਲਾ ਮੈਜਿਸਟਰੇਟ ਨੇ ਸ਼ੋਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਪਾਬੰਦੀ ਦੇ ਜਾਰੀ ਕੀਤੇ ਆਦੇਸ਼ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਸ਼ੋਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਹੁਕਮ ਅਨੁਸਾਰ ਕੋਈ ਵੀ ਆਵਾਜ਼ੀ ਪ੍ਰਦੂਸ਼ਣ/ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤ ਵਾਲੇ ਅਤੇ ਕਿਸੇ ਤਰਾ ਦੇ ਅਵਾਜੀ ਪ੍ਰਦੂਸ਼ਣ, ਸ਼ੋਰ, ਧਮਕ ਪੈਦਾ ਕਰਨ ਯੋਗ ਅਤੇ ਕਿਸੇ ਵੀ ਤਰਾਂ ਦੇ ਪਟਾਕਿਆਂ ਅਤੇ ਆਤਿਸ਼ਬਾਜੀ ਚਲਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਹੋਵੇਗੀ। ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਅਤੇ ਫੁਲਝੜੀਆਂ ‘ਤੇ ਲਾਗੂ ਨਹੀਂ ਹੋਵੇਗੀ। ਇਸੇ ਤਰ•ਾਂ ਗੱਡੀਆਂ ਆਦਿ ਵਿੱਚ ਕਿਸੇ ਤਰਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰ•ਾਂ ਦਾ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ ਨੂੰ ਵਜਾਉਣ ‘ਤੇ ਪੂਰਨ ਤੌਰ ‘ਤੇ ਵੀ ਪਾਬੰਦੀ ਹੋਵੇਗੀ। ਸਿਰਫ ਸਰਕਾਰ ਵਲੋਂ ਨਿਰਧਾਰਤ ਕੀਤੇ ਗਏ ਹਾਰਨ ਜੋ ਆਵਾਜ਼ੀ ਪ੍ਰਦੂਸ਼ਣ ਤੋਂ ਰਹਿਤ ਹੋਣ, ਹੀ ਨਿਰਧਾਰਤ ਆਵਾਜ਼ ਵਿਚ ਵਜਾਏ ਜਾ ਸਕਦੇ ਹਨ।

Advertisements

ਇਸ ਤੋਂ ਇਲਾਵਾ ਕਿਸੇ ਵੀ ਗੈਰ ਸਰਕਾਰੀ ਇਮਾਰਤਾਂ, ਵਪਾਰਕ ਦੁਕਾਨਾਂ, ਜਨਤਕ ਥਾਵਾਂ, ਸਿਨੇਮਿਆਂ, ਮਾਲਜ਼, ਹੋਟਲ ਰੈਸਟੋਰੈਂਟ ਅਤੇ ਮੇਲਿਆਂ ਆਦਿ ਵਿਚ ਉਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਮਿਊਜ਼ਕ ਅਤੇ ਅਸ਼ਲੀਲ ਗੀਤ ਚਲਾਏ ਜਾਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿਤੀ ਗਈ ਹੈ। ਸਾਇਲੈਂਸ ਜ਼ੋਨ ਜਿਵੇਂ ਕਿ ਮੰਤਰਾਲਾ, ਇਨਵਾਇਰਮੈਂਟ, ਜੰਗਲਾਤ, ਹਸਪਤਾਲਾਂ, ਵਿਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੋਈ ਇਲਾਕਾ ਜਿਹੜਾ ਕਿ ਸਮਰਥ ਅਧਿਕਾਰੀ ਵਲੋਂ ਸਾਇਲੈਂਸ ਜੋਨ ਐਲਾਨਿਆ ਗਿਆ ਹੋਵੇ, ਦੇ 100 ਮੀਟਰ ਦੇ ਘੇਰੇ ਅੰਦਰ ਆਤਿਸ਼ਬਾਜ਼ੀ/ਪਟਾਖਿਆਂ /ਲਾਊਡ ਸਪੀਕਰਾਂ/ਪ੍ਰੈਸ਼ਰ ਹਾਰਨ ਅਤੇ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਦੇ ਚਲਾਉਣ/ਲਗਾਉਣ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸੇ ਤਰ•ਾਂ ਖਾਸ ਹਾਲਾਤ ਅਤੇ ਮੌਕਿਆਂ ਸਮੇਂ ਪ੍ਰਬੰਧਕ, ਧਾਰਮਿਕ ਸਥਾਨਾਂ/ਪੰਡਾਲਾਂ ਵਿਚ ਲਾਊਡ ਸਪੀਕਰ ਅਤੇ ਅਧਿਕਾਰਤ ਮੈਰਿਜ਼ ਪੈਲਸਾਂ ਵਿਚ ਡੀਜੇ/ਆਰਕੈਸਟਰਾ, ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟਸ (ਕੰਟਰੋਲ ਆਫ ਨੋਆਇਸ) ਐਕਟ 1956 ਵਿਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਉਣਗੇ।

ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਲੋੜੀਂਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਵੀ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸੇ ਵਲੋਂ ਵੀ ਕਿਸੇ ਵੀ ਥਾਂ ‘ਤੇ ਚਲਾਏ ਜਾ ਰਹੇ ਲਾਊਡ ਸਪੀਕਰਾਂ/ਡੀ ਜੇ/ਸੰਗੀਤਕ ਯੰਤਰ/ਐਡਰੈਸ ਸਿਸਟਮ ਆਦਿ ਦੀ ਆਵਾਜ ਸੀਮਾ ਸਬੰਧਤ ਜਗ•ਾ ਦੇ ਆਵਾਜੀ ਸਟੈਂਡਰਡ ਸੀਮਾ ਨਿਸ਼ਚਿਤ ਕੀਤੀ ਗਈ ਹੈ, ਜਿਸ ਤਹਿਤ ਉਦਯੋਗਿਕ ਅਦਾਰਿਆ ਵਿੱਚ ਦਿਨ ਵੇਲੇ 75 ਡੀ ਬੀ (ਏ) ਅਤੇ ਰਾਤ ਸਮੇਂ 70 ਡੀ ਬੀ (ਏ), ਕਮਰਸ਼ੀਅਲ ਏਰੀਏ ਵਿੱਚ ਦਿਨ ਵੇਲੇ 65 ਅਤੇ ਰਾਤ ਸਮੇਂ 55, ਰਿਹਾਇਸ਼ੀ ਏਰੀਏ ਵਿੱਚ ਦਿਨ ਵੇਲੇ 55 ਅਤੇ ਰਾਤ ਸਮੇਂ 45 ਅਤੇ ਸਾਈਲੈਂਸ ਜ਼ੋਨ ਵਿੱਚ ਦਿਨ ਵੇਲੇ 50 ਡੀ ਬੀ (ਏ) ਅਤੇ ਰਾਤ ਸਮੇਂ 40 ਡੀ ਬੀ (ਏ) ਤੋਂ ਵੱਧ ਨਹੀਂ ਹੋਵੇਗੀ। ਇਸ ਪਾਬੰਦੀ ਦਾ ਦਿਨ ਵੇਲੇ ਦਾ ਸਮਾਂ ਸਵੇਰੇ 6-00 ਵਜੇ ਤੋਂ ਰਾਤ 10-00 ਵਜੇ ਤੱਕ ਨਿਸ਼ਚਿਤ ਕੀਤਾ ਗਿਆ ਹੈ। ਇਹ ਹੁਕਮ ਸਰਕਾਰੀ ਮਸ਼ੀਨਰੀ ਅਤੇ ਐਮਰਜੈਂਸੀ ਦੀ ਸਥਿਤੀ ਵਿਚ ਲਾਗੂ ਨਹੀਂ ਹੋਵੇਗਾ। ਉਕਤ ਹੁਕਮ 11 ਮਈ 2019 ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here