ਪਿੰਡ ਨਡਾਲੋਂ ਵਿਖੇ ਫ੍ਰੀ ਮੈਡੀਕਲ ਕੈਂਪ,  ਡਾਕਟਰਾਂ ਦੀ ਟੀਮ ਨੇ 270 ਮਰੀਜਾਂ ਦੀ ਕੀਤੀ ਜਾਂਚ

ਹੁਸ਼ਿਆਰਪੁਰ/ਮਾਹਿਲਪੁਰ (ਦ ਸਟੈਲਰ ਨਿਊਜ਼)। ਪਿੰਡ ਨਡਾਲੋਂ ਵਿਖੇ ਸੰਤ ਬਾਬਾ ਨਿਧਾਨ ਸਿੰਘ ਹਜੂਰ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਤੇ ਗਰੀਬ ਦਾ ਮੂੰਹ ਗੁਰੂ ਦੀ ਗੋਲਕ ਸੰਸਥਾ ਅਜਨੋਹਾ ਅਤੇ ਸਰਬ ਕਲਿਆਣ ਵੈਲਫੇਅਰ ਸੁਸਾਇਟੀ ਦੀ ਅਗਵਾਈ ਹੇਠ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਫ੍ਰੀ ਮੈਡੀਕਲ ਕੈਂਪ ਰਵਜੋਤ ਹਸਪਤਾਲ ਹੁਸ਼ਿਆਰਪੁਰ ਵਲੋਂ ਲਗਾਇਆ ਗਿਆ। ਕੈਂਪ ਦਾ ਉਦਘਾਟਨ ਗੁਰੂ ਘਰ ਦੇ ਵਜ਼ੀਰ ਭਾਈ ਸਤਨਾਮ ਸਿੰਘ ਵਲੋਂ ਕੀਤਾ ਗਿਆ। ਇਸ ਮੌਕੇ ਡਾ. ਰਵਜੋਤ ਸਿੰਘ ਦੇ ਡਾਕਟਰਾਂ ਦੀ ਟੀਮ ਵਲੋਂ 270 ਦੇ ਕਰੀਬ ਮਰੀਜਾਂ ਦਾ ਚੈਕ ਅਪ ਕਰਕੇ ਦਵਾਈਆਂ ਦਿੱਤੀਆਂ ਗਈਆਂ।

Advertisements

ਇਸ ਮੌਕੇ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵਲੋਂ ਡਾਕਟਰਾਂ ਦੀ ਟੀਮ ਦਾ ਧੰਨਵਾਦ ਕਰਦੇ ਹੋਏ ਉਹਨਾਂ ਨੂੰ ਗੁਰੂ ਘਰ ਦੀ ਬਕਸ਼ਿਸ਼ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਮਨੋਹਰ ਸਿੰਘ, ਡਾ. ਨਿਮਰਤ ਕੌਰ, ਪ੍ਰਦਾਨ ਮਾਸਟਰ ਸਤਪਾਲ ਸਿੰਘ, ਸੁਖਵਿੰਦਰ ਸਿੰਘ ਬਿੱਲਾ, ਹਰਵਿੰਦਰ ਸਿੰਘ ਖਾਲਸਾ ਅਜਨੋਹਾ, ਅਵਤਾਰ ਸਿੰਘ ਨਡਾਲੋਂ, ਗੁਰਪ੍ਰੀਤ ਸਿੰਘ ਅਜਨੋਹਾ, ਦੀਪਕ, ਰਨਵੀਰ ਸਿੰਘ, ਗਗਨਦੀਪ ਕੌਰ, ਪਰਮਜੀਤ ਕੌਰ, ਸਤਨਾਮ ਸਿੰਘ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ, ਹਰਦੀਪ ਸਿੰਘ, ਹਰਦੇਵ ਸਿੰਘ, ਜਤਿੰਦਰ ਸਿੰਘ, ਗੁਰਦੀਪ ਸਿੰਘ ਹਾਜਰ ਸਨ।

LEAVE A REPLY

Please enter your comment!
Please enter your name here