ਪੰਜਾਬ ਐਂਡ ਹਰਿਆਣਾ ਦੇ ਜੱਜ ਨੇ ਕੇਂਦਰੀ ਜੇਲ ਦਾ ਦੌਰਾ ਕਰਕੇ ਸੁਣੀਆਂ ਕੈਦੀਆਂ ਦੀਆਂ ਸਮੱਸਿਆਵਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਹੁਸ਼ਿਆਰਪੁਰ ਦੇ ਇੰਸਪੈਕਟਿਵ ਜੱਜ ਮਿਸਟਰ ਜਸਟਿਸ ਆਗਸਟਾਈਨ ਜਾਰਜ ਮਸੀਹ ਨੇ ਹੁਸ਼ਿਆਰਪੁਰ ਦਾ ਦੌਰਾ ਕੀਤਾ, ਜਿਸ ਦੌਰਾਨ ਉਹਨਾਂ ਜ਼ਿਲੇ ਦੀਆਂ ਅਦਾਲਤਾਂ ਵਿੱਚ ਦੀਵਾਨੀ ਅਤੇ ਫੌਜਦਾਰੀ ਕੇਸਾਂ ਦਾ ਨਿਰੀਖਣ ਕੀਤਾ। ਇਸ ਮੌਕੇ ਜ਼ਿਲਾ ਅਤੇ ਸੈਸ਼ਨ ਜੱਜ ਅਮਰਜੋਤ ਭੱਟੀ ਵੀ ਉਹਨਾਂ ਦੇ ਨਾਲ ਸਨ।

Advertisements

ਸਭ ਤੋਂ ਪਹਿਲਾਂ ਮਿਸਟਰ ਜਸਟਿਸ ਆਗਸਟਾਈਨ ਜਾਰਜ ਮਸੀਹ ਨੇ ਸਬ-ਡਵੀਜ਼ਨ ਗੜਸ਼ੰਕਰ ਦੀਆਂ ਅਦਾਲਤਾਂ ਦਾ ਨਿਰੀਖਣ ਕੀਤਾ, ਉਪਰੰਤ ਹੁਸ਼ਿਆਰਪੁਰ ਪਹੁੰਚ ਕੇ ਸੈਸ਼ਨਜ਼ ਅਦਾਲਤਾਂ ਦਾ ਨਿਰੀਖਣ ਕੀਤਾ ਗਿਆ। ਉਹਨਾਂ ਅਦਾਲਤਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਨੂੰ ਸੁਚੱਜੇ ਢੰਗ ਨਾਲ ਕੰਮ ਕਰਨ ਲਈ ਪ੍ਰੇਰਿਤ ਵੀ ਕੀਤਾ। ਇਸ ਤੋਂ ਇਲਾਵਾ ਉਹਨਾਂ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਪ੍ਰਧਾਨ ਪੀ.ਐਸ. ਘੁੰਮਣ ਅਤੇ ਬਾਰ ਐਸੋਸੀਏਸ਼ਨ ਗੜਸ਼ੰਕਰ ਦੇ ਪ੍ਰਧਾਨ ਪੰਕਜ ਕ੍ਰਿਪਾਲ ਸਮੇਤ ਸਮੂਹ ਵਕੀਲਾਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਵੀ ਕੀਤਾ।

ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਹੁਸ਼ਿਆਰਪੁਰ ਦੇ ਇੰਸਪੈਕਟਿਵ ਜੱਜ ਮਿਸਟਰ ਜਸਟਿਸ ਆਗਸਟਾਈਨ ਜਾਰਜ ਮਸੀਹ ਨੇ ਕੇਂਦਰੀ ਜੇਲ ਹੁਸ਼ਿਆਰਪੁਰ ਦਾ ਦੌਰਾ ਵੀ ਕੀਤਾ। ਇਸ ਦੌਰਾਨ ਉਹਨਾਂ ਜੇਲ ਵਿੱਚ ਬੰਦ ਕੈਦੀਆਂ/ਹਵਾਲਾਤੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ। ਉਹਨਾਂ ਸਬੰਧਤ ਅਧਿਕਾਰੀਆਂ ਨੂੰ ਇਨਾਂ ਮੁਸ਼ਕਿਲਾਂ ਦੇ ਤੁਰੰਤ ਹੱਲ ਲਈ  ਨਿਰਦੇਸ਼ ਵੀ ਦਿੱਤੇ। ਉਹਨਾਂ ਵਲੋਂ ਕੈਦੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਦਾ ਨਿਰੀਖਣ ਵੀ ਕੀਤਾ ਗਿਆ। 

LEAVE A REPLY

Please enter your comment!
Please enter your name here